ਚੰਡੀਗੜ੍ਹ, 17 ਦਸੰਬਰ 2024: School Bomb Threat: ਦਿੱਲੀ (Delhi) ਦੇ ਕੁਝ ਸਕੂਲਾਂ ਨੂੰ ਅੱਜ ਸਵੇਰੇ ਬੰ.ਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਦੱਖਣੀ ਦਿੱਲੀ (South Delhi) ਅਤੇ ਉੱਤਰ ਪੱਛਮੀ ਦਿੱਲੀ (North West Delhi) ਦੇ ਸਕੂਲਾਂ ਨੂੰ ਇਹ ਧਮਕੀ ਮਿਲੀ ਹੈ। ਦੱਖਣੀ ਦਿੱਲੀ ਦੇ ਇੰਡੀਅਨ ਪਬਲਿਕ ਸਕੂਲ ਅਤੇ ਉੱਤਰ ਪੱਛਮੀ ਦਿੱਲੀ ਦੇ ਸਰਸਵਤੀ ਵਿਹਾਰ ਦੇ ਇੱਕ ਸਕੂਲ ਨੂੰ ਧਮਕੀਆਂ ਮਿਲੀਆਂ ਹਨ।
ਇਸ ਸੰਬੰਧੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ, ਫਾਇਰ ਬ੍ਰਿਗੇਡ ਅਤੇ ਬੰ.ਬ ਨਿਰੋਧਕ ਦਸਤੇ ਨੂੰ ਸਕੂਲ ਭੇਜਿਆ ਗਿਆ ਹੈ । ਸਕੂਲ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੌਕੇ ‘ਤੇ ਪਹੁੰਚ ਕੇ ਜਾਂਚ ਕਰ ਰਹੀ ਹੈ |
ਜਿਕਰਯੋਗ ਹੈ ਕਿ 9 ਦਸੰਬਰ ਨੂੰ ਦਿੱਲੀ (Delhi) ਦੇ 40 ਤੋਂ ਵੱਧ ਸਕੂਲਾਂ ਨੂੰ ਬੰ.ਬ ਦੀ ਧਮਕੀ ਮਿਲੀ ਸੀ। ਮਿਲੀ ਜਾਣਕਾਰੀ ਮੁਤਾਬਕ ਇਸ ਵਾਰ ਮੇਲ ਭੇਜਣ ਵਾਲੇ ਨੇ ਬੰ.ਬ ਧਮਾਕਾ ਰੋਕਣ ਦੇ ਬਦਲੇ 30 ਹਜ਼ਾਰ ਡਾਲਰ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਵੀ ਅਣਪਛਾਤੇ ਲੋਕਾਂ ਨੇ ਕਈ ਸਕੂਲਾਂ ‘ਚ ਦਹਿਸ਼ਤ ਫੈਲਾਉਣ ਲਈ ਧਮਕੀ ਭਰੀ ਈਮੇਲ ਭੇਜੀ ਸੀ।