ਮੁਕੇਰੀਆਂ, 02 ਜੁਲਾਈ 2026: ਮੁਕੇਰੀਆਂ ਦੇ ਕਈ ਸੀਨੀਅਰ ਕਾਂਗਰਸੀ ਆਗੂ ਬੁੱਧਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋਏ।
ਆਪ ‘ਚ ਸ਼ਾਮਲ ਹੋਣ ਵਾਲਿਆਂ ‘ਚ ਸਰਪੰਚ ਅਨਿਲ ਠਾਕੁਰ, ਬੇਅੰਤ ਸਿੰਘ ਰੰਧਾਵਾ, ਪੂਨਮ ਰੱਤੂ, ਸਰਪੰਚ ਤਜਿੰਦਰ ਪਾਲ ਸਿੰਘ, ਰਾਜੇਸ਼ ਰੱਤੂ, ਸਰਪੰਚ ਲਖਵੀਰ ਸਿੰਘ, ਸ਼ੇਰ ਸਿੰਘ ਸ਼ੇਰਾ ਅਤੇ ਅਕਾਲੀ ਦਲ ਦੇ ਸਾਬਕਾ ਵਿਧਾਨ ਸਭਾ ਉਮੀਦਵਾਰ ਸਰਬਜੋਤ ਸਿੰਘ ਸਾਬੀ ਸ਼ਾਮਲ ਹਨ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ‘ਚ ਵਿਸ਼ਵਾਸ ਪ੍ਰਗਟ ਕੀਤਾ ਅਤੇ ਆਪਣੇ ਸਮਰਥਕਾਂ ਸਮੇਤ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਦਾ ਰਸਮੀ ਤੌਰ ‘ਤੇ ਪਾਰਟੀ ‘ਚ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਦੀ ਲੋਕ-ਪੱਖੀ ਸਰਕਾਰ, ਇਮਾਨਦਾਰ ਰਾਜਨੀਤੀ ਅਤੇ ਪੰਜਾਬ ਦੇ ਵਿਕਾਸ ਪ੍ਰਤੀ ਵਚਨਬੱਧਤਾ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਨੂੰ ‘ਆਪ’ ਵੱਲ ਆਕਰਸ਼ਿਤ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ‘ਆਪ’ ਪਰਿਵਾਰ ਦਾ ਇਹ ਨਿਰੰਤਰ ਵਾਧਾ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮ ‘ਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਜੋ ਆਗੂ ਸੱਚਮੁੱਚ ਲੋਕਾਂ ਦੀ ਸੇਵਾ ਕਰਨਾ ਚਾਹੁੰਦੇ ਹਨ, ਉਹ ‘ਆਪ’ ‘ਚ ਸ਼ਾਮਲ ਹੋਣ ਲਈ ਅੱਗੇ ਆ ਰਹੇ ਹਨ।
ਨਵੇਂ ਸ਼ਾਮਲ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੀ ਭਲਾਈ ਅਤੇ ਤਰੱਕੀ ਲਈ ਇਮਾਨਦਾਰੀ ਨਾਲ ਕੰਮ ਕਰਨ ਵਾਲੀ ਇਕਲੌਤੀ ਰਾਜਨੀਤਿਕ ਪਾਰਟੀ ਵਜੋਂ ਉੱਭਰੀ ਹੈ, ਇਸੇ ਲਈ ਉਨ੍ਹਾਂ ਨੇ ਆਪਣੇ ਵਰਕਰਾਂ ਨਾਲ ਮਿਲ ਕੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ।
ਮੁੱਖ ਮੰਤਰੀ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਨ੍ਹਾਂ ਤਜਰਬੇਕਾਰ ਜ਼ਮੀਨੀ ਆਗੂਆਂ ਦੇ ਆਉਣ ਨਾਲ ਮੁਕੇਰੀਆਂ ‘ਚ ਪਾਰਟੀ ਦਾ ਸੰਗਠਨਾਤਮਕ ਢਾਂਚਾ ਹੋਰ ਮਜ਼ਬੂਤ ਹੋਵੇਗਾ ਅਤੇ ਸਰਕਾਰ ਦੇ ਲੋਕਾਂ ਦੇ ਹੱਕ ਵਿੱਚ ਫੈਸਲਿਆਂ ਨੂੰ ਘਰ-ਘਰ ਪਹੁੰਚਾਉਣ ‘ਚ ਮੱਦਦ ਮਿਲੇਗੀ। ਉਨ੍ਹਾਂ ਨੇ ਸਾਰੇ ਨਵੇਂ ਮੈਂਬਰਾਂ ਨੂੰ ਪਾਰਟੀ ਅੰਦਰ ਬਣਦਾ ਸਤਿਕਾਰ ਅਤੇ ਜ਼ਿੰਮੇਵਾਰੀ ਦੇਣ ਦਾ ਭਰੋਸਾ ਦਿੱਤਾ ਅਤੇ ‘ਆਪ’ ਪਰਿਵਾਰ ‘ਚ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ।
Read More: ਪਾਤੜਾਂ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿਧਾਇਕ ਸਮੇਤ ਕਈ ਆਗੂ ‘ਆਪ’ ‘ਚ ਸ਼ਾਮਲ




