Bathinda

ਪੰਜਾਬ ‘ਚ ਕੜਾਕੇ ਠੰਡ ਤੇ ਧੁੰਦ ਦਾ ਕਹਿਰ ਜਾਰੀ, ਬਠਿੰਡਾ ‘ਚ ਸਭ ਤੋਂ ਜ਼ਿਆਦਾ ਠੰਡ ਦਰਜ

ਚੰਡੀਗੜ੍ਹ 27 ਦਸੰਬਰ 2022: ਇਸ ਸਮੇਂ ਦੇਸ਼ ਭਰ ‘ਚ ਕੜਾਕੇ ਠੰਡ ਪੈ ਰਹੀ ਹੈ, ਜਦਕਿ ਅੱਜ ਪੰਜਾਬ ‘ਚ ਤਾਪਮਾਨ 10 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਗਿਆ | ਬਠਿੰਡਾ ਵਿੱਚ ਸਭ ਤੋਂ ਜ਼ਿਆਦਾ ਠੰਡ ਦਰਜ ਕੀਤੀ ਗਈ ਹੈ | ਅੱਜ ਪੰਜਾਬ ਦੇ ਬਠਿੰਡਾ ਵਿੱਚ ਸਭ ਤੋਂ ਘੱਟ ਤਾਪਮਾਨ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 5.6 ਡਿਗਰੀ ਸੈਲਸੀਅਸ, ਲੁਧਿਆਣਾ 6.6 ਡਿਗਰੀ ਸੈਲਸੀਅਸ, ਪਟਿਆਲਾ 6.9 ਡਿਗਰੀ ਸੈਲਸੀਅਸ, ਪਠਾਨਕੋਟ 7.2 ਡਿਗਰੀ ਸੈਲਸੀਅਸ, ਫ਼ਰੀਦਕੋਟ 4.4 ਡਿਗਰੀ ਸੈਲਸੀਅਸ, ਗੁਰਦਾਸਪੁਰ 3 ਡਿਗਰੀ ਸੈਲਸੀਅਸ, ਬਰਨਾਲਾ 5.9 ਡਿਗਰੀ ਸੈਲਸੀਅਸ, ਫਤਿਹਗੜ੍ਹ 5.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਫ਼ਿਰੋਜ਼ਪੁਰ 5.5 ਡਿਗਰੀ ਸੈਲਸੀਅਸ, ਹੁਸ਼ਿਆਰਪੁਰ 6.1ਡਿਗਰੀ ਸੈਲਸੀਅਸ, ਜਲੰਧਰ 6.4 ਡਿਗਰੀ ਸੈਲਸੀਅਸ, ਮੋਗਾ 5.3 ਡਿਗਰੀ ਸੈਲਸੀਅਸ, ਮੋਹਾਲੀ 7.9 ਡਿਗਰੀ ਸੈਲਸੀਅਸ, ਸ੍ਰੀ ਮੁਕਤਸਰ 4.5 ਡਿਗਰੀ ਸੈਲਸੀਅਸ, ਰੋਪੜ 6.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮਨਮੋਹਨ ਸਿੰਘ ਨੇ ਦੱਸਿਆ ਕਿ ਅਗਲੇ ਤਿੰਨ ਦਿਨਾਂ ਤੱਕ 28 ਤੋਂ 30 ਦਸੰਬਰ ਨੂੰ ਸੰਘਣੀ ਧੁੰਦ ਅਤੇ ਠੰਢ ਤੋਂ ਰਾਹਤ ਮਿਲਣ ਦੀ ਸੰਭਾਵਨਾ ਹੈ | ਇਸ ਤੋਂ ਬਾਅਦ 31 ਦਸੰਬਰ ਨੂੰ ਮੌਸਮ ਦਾ ਪੈਟਰਨ ਫਿਰ ਤੋਂ ਕਰਵਟ ਲੈ ਸਕਦਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਮੁੜ ਧੁੰਦ ਅਤੇ ਠੰਢ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

 

Scroll to Top