ਚੰਡੀਗੜ੍ਹ/ਪਠਾਨਕੋਟ, 24 ਅਗਸਤ 2024: ਪੰਜਾਬ ਦੇ ਕੈਬਿਨਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਿਟੀ ਪਠਾਨਕੋਟ (Pathankot city) ਦੇ ਦੌਲਤਪੁਰ ਢਾਕੀ ਵਿਖੇ ਸੁਪਰ ਸਕਸ਼ਨ ਮਸ਼ੀਨ ਨਾਲ ਸੀਵਰੇਜ ਦੀ ਸਫਾਈ ਦੇ ਕੰਮ ਦੀ ਸ਼ੁਰੂਆਤ ਕਰਵਾਈ ਹੈ | ਉਨ੍ਹਾਂ ਕਿਹਾ ਇਸ ਉਪਰਾਲੇ ਨਾਲ ਸ਼ਹਿਰ ਵਾਸੀਆਂ ਨੂੰ ਬੰਦ ਪਏ ਸੀਵਰੇਜ ਤੋਂ ਰਾਹਤ ਮਿਲੇਗੀ |
ਉਨ੍ਹਾਂ ਕਿਹਾ ਕਿ ਇਸ ਮਸ਼ੀਨ ਨਾਲ ਪੂਰੇ ਸ਼ਹਿਰ ‘ਚ ਇੱਕ ਕਰੋੜ ਰੁਪਏ ਦੀ ਲਾਗਤ ਦੇ ਨਾਲ ਸੀਵਰੇਜ ਦੀ ਸਫਾਈ ਕੀਤੀ ਜਾਣੀ ਹੈ। ਇਸ ਤਹਿਤ ਸੁਜਾਨਪੁਰ ਵਿਖੇ ਵੀ ਕਰੀਬ 34 ਕਰੋੜ ਰੁਪਏ ਖਰਚ ਕਰਕੇ ਸੀਵਰੇਜ ਟ੍ਰੀਟਮੈਂਟ ਅਤੇ ਮੇਨ ਸੀਵਰੇਜ ਲਾਈਨ ਦਾ ਨਿਰਮਾਣ ਕਾਰਜ ਸ਼ੁਰੂ ਕੀਤਾ ਹੈ। ਇਸ ਤੋਂ ਇਲਾਵਾ ਨਰੋਟ ਜੈਮਲ ਸਿੰਘ ਵਿਖੇ ਵੀ ਸੀਵਰੇਜ ਟ੍ਰੀਟਮੈਂਟ ਪਲਾਂਟ ਦਾ ਕੰਮ ਸ਼ੁਰੂ ਕੀਤਾ ਹੈ |
ਇਸ ਦੌਰਾਨ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ | ਉਨ੍ਹਾਂ ਕਿਹਾ ਜਿਵੇਂ ਕਿ ਸ਼ਹਿਰਾਂ ‘ਚ ਕਾਰਪੋਰੇਸ਼ਨਾਂ ਹਨ, ਉੱਥੇ ਸੀਵਰੇਜ ਜਾਮ ਰਹਿੰਦੇ ਹਨ ਅਤੇ ਇਸ ਕਰਕੇ ਗੰਦਗੀ ਸ਼ਹਿਰ (Pathankot city) ਵਾਸੀਆਂ ਦੇ ਘਰ੍ਹਾਂ ਤੱਕ ਪਹੁੰਚ ਜਾਂਦੀ ਹੈ। ਇਸ ਸਮੱਸਿਆਵਾਂ ਨਾਲ ਨਜਿੱਠਣ ਲਈ ਇਸ ਕੰਮ ਦੀ ਸ਼ੁਰੂਆਤ ਕਰਵਾਈ ਹੈ | ਇਸ ਉਪਰਾਲੇ ਨਾਲ ਪਠਾਨਕੋਟ ਦੇ ਸ਼ਹਿਰ ਵਾਸੀਆਂ ਨੂੰ ਗੰਦਗੀ ਤੋਂ ਰਾਹਤ ਮਿਲੇਗੀ।