ਚੰਡੀਗੜ੍ਹ, 28 ਜੁਲਾਈ 2023: ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ‘ਚ ਭਾਜਪਾ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan) ਨੂੰ ਅਦਾਲਤ ਨੇ ਇੱਕ ਦਿਨ ਲਈ ਨਿੱਜੀ ਪੇਸ਼ੀ ਤੋਂ ਛੋਟ ਦਿੱਤੀ ਹੈ। ਮੁਲਜ਼ਮ ਦੇ ਅਦਾਲਤ ਵਿੱਚ ਪੇਸ਼ ਨਾ ਹੋਣ ਦਾ ਕਾਰਨ ਦੱਸਦਿਆਂ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਹ ਸੰਸਦ ਮੈਂਬਰ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਵਿੱਚ ਰੁੱਝਿਆ ਹੋਇਆ ਹੈ।
ਮੁਦਈ ਨੇ ਪੇਸ਼ੀ ਤੋਂ ਛੋਟ ਲਈ ਅਰਜ਼ੀ ਦਿੱਤੀ ਹੈ। ਹਾਲਾਂਕਿ, ਮੁਅੱਤਲ WFI ਸਹਾਇਕ ਸਕੱਤਰ ਵਿਨੋਦ ਤੋਮਰ ਅਦਾਲਤ ਵਿੱਚ ਪੇਸ਼ ਹੋਏ। ਵਧੀਕ ਚੀਫ਼ ਮੈਟਰੋਪੋਲੀਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਨੇ ਦਿੱਲੀ ਪੁਲੀਸ ਵੱਲੋਂ ਦਾਇਰ ਚਾਰਜਸ਼ੀਟ ’ਤੇ ਦੋਵਾਂ ਧਿਰਾਂ ਨੂੰ ਸੁਣਨ ਮਗਰੋਂ ਮਾਮਲੇ ਦੀ ਅਗਲੀ ਸੁਣਵਾਈ 3 ਅਗਸਤ ’ਤੇ ਪਾ ਦਿੱਤੀ ਹੈ।