ਚੰਡੀਗੜ੍ਹ 04 ਅਕਤੂਬਰ 2022: ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਹਰਿਆਣਾ ਸ਼੍ਰੋਮਣੀ ਕਮੇਟੀ (Haryana Shiromani Committee) ਖਿਲਾਫ ਅੰਮ੍ਰਿਤਸਰ ਦੇ ਡੀ.ਸੀ. ਦਫਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਇਸ ਦੌਰਾਨ ਹਰਿਆਣਾ ਵਿੱਚ ਵੱਖਰੀ ਕਮੇਟੀ ਦੇ ਗਠਨ ਦਾ ਵਿਰੋਧ ਹੋ ਰਿਹਾ ਹੈ। ਐਸ.ਜੀ.ਪੀ.ਸੀ ਵਲੋਂ ਡੀ.ਸੀ ਨੂੰ ਮੰਗ ਪੱਤਰ ਵੀ ਸੌਂਪਿਆ ਜਾਵੇਗਾ । ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਦਰਬਾਰ ਸਾਹਿਬ ਤੋਂ ਸ਼ੁਰੂ ਹੋਏ ਇਸ ਰੋਸ ਮਾਰਚ ਵਿੱਚ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਾਲੀਆਂ ਪੱਗਾਂ ਬੰਨ੍ਹ ਕੇ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ।
ਇਸ ਰੋਸ ਮਾਰਚ ਵਿੱਚ ਐਸ.ਜੀ.ਪੀ.ਸੀ. ਮੈਂਬਰ ਭਾਈ ਮਨਜੀਤ ਸਿੰਘ, ਗੁਰਚਰਨ ਸਿੰਘ ਗਰੇਵਾਲ, ਅਮਰਜੀਤ ਸਿੰਘ ਚਾਵਲਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਸਤਨਾਮ ਸਿੰਘ ਰਿਆੜ, ਜਸਪਾਲ ਸਿੰਘ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਹੋਰ ਰਾਗੀਆਂ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ । ਰੋਸ ਮਾਰਚ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਨੇ ਅੰਮ੍ਰਿਤਸਰ ਦੇ ਡੀ.ਸੀ. ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਮੰਗ ਪੱਤਰ ਦੇਣਗੇ।
ਇਸ ਦੌਰਾਨ ਡੀ.ਸੀ. ਦਫ਼ਤਰ ਦੇ ਐਸ.ਜੀ.ਪੀ.ਸੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਡੀ.ਸੀ. ਦਫਤਰ ਤੋਂ ਬਾਹਰ ਨਾ ਆਉਣ ਕਾਰਨ ਐੱਸ.ਜੀ.ਪੀ.ਸੀ. ਸ਼ਿਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਤੱਕ ਡੀ.ਸੀ. ਮੰਗ ਪੱਤਰ ਲੈਣ ਲਈ ਨਾ ਆਏ ਤਾਂ ਉਹ ਧਰਨੇ ਤੋਂ ਨਹੀਂ ਉੱਠਣਗੇ। ਐਸ.ਜੀ.ਪੀ.ਸੀ ਪ੍ਰਧਾਨ ਧਾਮੀ ਨੇ ਵੀ ਆਪਣੇ ਸੰਬੋਧਨ ਦੌਰਾਨ ਸਿਆਸੀ ਪਾਰਟੀਆਂ ‘ਤੇ ਵਰ੍ਹਦਿਆਂ ਕਿਹਾ ਕਿ ਹਰਿਆਣਾ ਕਮੇਟੀ ਸਿਆਸੀ ਲੜਾਈਆਂ ਅਤੇ ਉਨ੍ਹਾਂ ਦੀਆਂ ਗਲਤੀਆਂ ਕਾਰਨ ਪੈਦਾ ਹੋਈ ਹੈ।