Amritsar Heritage Street buss

ਅੰਮ੍ਰਿਤਸਰ ਦੀ ਹੈਰੀਟੇਜ ਸਟਰੀਟ ‘ਤੇ ਖੜ੍ਹੀਆਂ SGPC ਦੀਆਂ ਬੱਸਾਂ ਦੀ ਭੰਨਤੋੜ

ਅੰਮ੍ਰਿਤਸਰ, 20 ਅਗਸਤ 2026: ਬੁੱਧਵਾਰ ਦੇਰ ਰਾਤ ਸ੍ਰੀ ਹਰਿਮੰਦਰ ਸਾਹਿਬ ਨੇੜੇ ਹੈਰੀਟੇਜ ਸਟਰੀਟ ‘ਤੇ ਖੜ੍ਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਬੱਸਾਂ ਨੂੰ ਕੁਝ ਅਣਪਛਾਤਿਆਂ ਨੇ ਨਿਸ਼ਾਨਾ ਬਣਾਇਆ ਹੈ। ਦੋਸ਼ ਹੈ ਕਿ ਅਣਪਛਾਤਿਆਂ ਨੇ ਬੱਸਾਂ ਦੀ ਭੰਨਤੋੜ ਕੀਤੀ, ਉਨ੍ਹਾਂ ਦੇ ਸ਼ੀਸ਼ੇ ਅਤੇ ਹੋਰ ਹਿੱਸਿਆਂ ਨੂੰ ਨੁਕਸਾਨ ਪਹੁੰਚਾਇਆ। ਘਟਨਾ ਦੀ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਨ੍ਹਾਂ ਬੱਸਾਂ ਦੀ ਵਰਤੋਂ ਸ਼ਰਧਾਲੂਆਂ ਨੂੰ ਵੱਖ-ਵੱਖ ਇਤਿਹਾਸਕ ਅਤੇ ਧਾਰਮਿਕ ਅਸਥਾਨਾਂ ‘ਤੇ ਲਿਜਾਣ ਲਈ ਕੀਤੀ ਜਾਂਦੀ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਅਕਸਰ ਹੈਰੀਟੇਜ ਸਟਰੀਟ ‘ਤੇ ਬੱਸਾਂ ਖੜ੍ਹੀਆਂ ਕੀਤੀਆਂ ਜਾਂਦੀਆਂ ਹਨ। ਘਟਨਾ ਤੋਂ ਬਾਅਦ, ਇਲਾਕੇ ‘ਚ ਕਾਫ਼ੀ ਸਮੇਂ ਤੱਕ ਤਣਾਅ ਬਣਿਆ ਰਿਹਾ।

ਪੁਲਿਸ ਨੇ ਘਟਨਾ ਸਥਾਨ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ। ਫੁਟੇਜ ‘ਚ ਕੁਝ ਲੋਕ ਬੱਸਾਂ ਦੇ ਆਲੇ-ਦੁਆਲੇ ਘੁੰਮਦੇ ਅਤੇ ਉਨ੍ਹਾਂ ਦੀ ਭੰਨਤੋੜ ਕਰਦੇ ਦਿਖਾਈ ਦਿੱਤੇ। ਪੁਲਿਸ ਹੁਣ ਇਨ੍ਹਾਂ ਵਿਅਕਤੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Read More: ਅੰਮ੍ਰਿਤਸਰ ਦੇ ਬਾਜ਼ਾਰ ‘ਚ ਦੇਸ਼ੀ ਅੰਦਾਜ਼ ‘ਚ ਘੁੰਮਦੇ ਦਿਖਾਈ ਦਿੱਤੇ ਸੁਨੀਲ ਸ਼ੈੱਟੀ, ਵੀਡੀਓ ਵਾਇਰਲ

ਵਿਦੇਸ਼

Scroll to Top