13 ਅਕਤੂਬਰ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੁਖੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇੱਕ ਮੀਟਿੰਗ ਕੀਤੀ, ਜਿਸ ਦੇ ਵਿੱਚ ਉਨ੍ਹਾਂ ਦੱਸਿਆ ਕਿ 3 ਨਵੰਬਰ ਨੂੰ ਇੱਕ ਵਿਸ਼ੇਸ਼ ਇਜਲਾਸ ਬੁਲਾਇਆ ਜਾਵੇਗਾ| ਉਥੇ ਹੀ ਮੀਟਿੰਗ ਵਿੱਚ ਨਵੇਂ SGPC ਪ੍ਰਧਾਨ ਦੀ ਚੋਣ ਦਾ ਵੀ ਐਲਾਨ ਕੀਤਾ ਗਿਆ। ਜਿੱਥੇ SGPC ਮੁਖੀ, ਉਪ-ਪ੍ਰਧਾਨ ਅਤੇ ਸਕੱਤਰ ਵਰਗੇ ਮਹੱਤਵਪੂਰਨ ਅਹੁਦਿਆਂ ਲਈ ਚੋਣਾਂ ਹੋਣਗੀਆਂ।
ਉਥੇ ਹੀ ਉਨ੍ਹਾਂ ਸੁਪਰੀਮ ਕੋਰਟ 15 ਅਕਤੂਬਰ ਨੂੰ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਦੇ ਮਾਮਲੇ ਦੀ ਸੁਣਵਾਈ ਨਹੀਂ ਕਰੇਗਾ। ਇਹ ਕੇਸ 15 ਅਕਤੂਬਰ ਲਈ ਸੂਚੀਬੱਧ ਨਹੀਂ ਕੀਤਾ ਗਿਆ ਹੈ ਅਤੇ ਉਮੀਦ ਹੈ ਕਿ ਮਾਮਲਾ ਮੁਲਤਵੀ ਕਰ ਦਿੱਤਾ ਜਾਵੇਗਾ।
ਇਸ ਦੇ ਮੱਦੇਨਜ਼ਰ, SGPC ਦਾ ਇੱਕ ਵਫ਼ਦ ਕੱਲ੍ਹ, ਮੰਗਲਵਾਰ ਨੂੰ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਜਾਵੇਗਾ, ਜਿਸ ਲਈ ਇਜਾਜ਼ਤ ਦੇ ਦਿੱਤੀ ਗਈ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਰਹਿਣਗੇ।
Read More: ਰਾਜੋਆਣਾ ‘ਤੇ ਫੈਸਲੇ ਤੋਂ ਪਹਿਲਾਂ ਅੱਜ SGPC ਦੀ ਬੈਠਕ, 15 ਅਕਤੂਬਰ ਤੱਕ ਦਾ ਮਿਲਿਆ ਸੀ ਸਮਾਂ