Site icon TheUnmute.com

SGPC ਨੇ 24 ਜੁਲਾਈ ਤੋਂ ਗੁਰਬਾਣੀ ਪ੍ਰਸਾਰਣ ਲਈ ਸ਼ੁਰੂ ਕੀਤੇ ਜਾਣ ਵਾਲੇ ਯੂ-ਟਿਊਬ ਚੈੱਨਲ ਦਾ ਨਾਂ ਬਦਲਿਆ

SGPC

ਚੰਡੀਗੜ੍ਹ, 15 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC)  ਨੇ ਗੁਰਬਾਣੀ ਪ੍ਰਸਾਰਣ ਲਈ 24 ਜੁਲਾਈ ਤੋਂ ਸ਼ੁਰੂ ਕੀਤੇ ਜਾਣ ਵਾਲੇ ਆਪਣੇ ਯੂ-ਟਿਊਬ ਚੈੱਨਲ ਦਾ ਨਾਂ ਸੰਗਤਾਂ ਦੇ ਸੁਝਾਅ ਤੋਂ ਬਾਅਦ ਬਦਲ ਦਿੱਤਾ ਗਿਆ ਹੈ। ਹੁਣ ਚੈੱਨਲ ਦਾ ਨਾਂ ” ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ” ਹੋਵੇਗਾ |

ਜਿਕਰਯੋਗ ਹੈ ਕਿ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਸਬੰਧੀ ਗਠਤ ਕੀਤੀ ਗਈ ਸਬ-ਕਮੇਟੀ ਦੀ ਰਿਪੋਰਟ ਅੰਤਿ੍ਰੰਗ ਕਮੇਟੀ ਦੇ ਵਿਸ਼ੇਸ਼ ਇਕੱਤਰਤਾ ਵਿਚ ਪੇਸ਼ ਹੋਈ, ਜਿਸ ਨੂੰ ਹਾਜ਼ਰ ਮੈਬਰਾਂ ਨੇ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ। ਅੰਤ੍ਰਿੰਗ ਕਮੇਟੀ ਵੱਲੋਂ ਸ਼੍ਰੋਮਣੀ ਕਮੇਟੀ ਦਾ ਸੈਟੇਲਾਈਟ ਚੈੱਨਲ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ।

 

Exit mobile version