July 1, 2024 12:06 am

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਲ ਕਿਸਾਨੀ ਸੰਘਰਸ਼ ਦੌਰਾਨ ਲਗਾਤਾਰ ਸੇਵਾ ਕੀਤੀ ਜਾ ਰਹੀ

ਚੰਡੀਗੜ੍ਹ ,9 ਸਤੰਬਰ 2021 : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਲ ਕਿਸਾਨੀ ਸੰਘਰਸ਼ ਦੌਰਾਨ ਲਗਾਤਾਰ ਸੇਵਾ ਕੀਤੀ ਜਾ ਰਹੀ ਹੈ | ਇਸ ਲੰਗਰ ਦਾ ਪ੍ਰਬੰਧ ਬੀਬੀ ਜਗੀਰ ਕੌਰ ਵੱਲੋਂ ਗੁਰਦੁਆਰਾ ਨਾਢਾ ਸਾਹਿਬ ਪੰਚਕੁਲਾ ,ਗੁਰਦੁਆਰਾ ਪਾਤਸ਼ਾਹੀ ਛੇਵੀਂ ਕੁਰਕਸ਼ੇਤਰ ਅਤੇ ਗੁਰਦੁਆਰਾ ਦੁਖਨਿਵਾਰਨ ਸਾਹਿਬ ਪਟਿਆਲਾ ਰਾਹੀਂ ਕੀਤੀ |

ਦੱਸਣਯੋਗ ਹੈ ਕਿ ਕਰਨਾਲ ‘ਚ ਕਿਸਾਨਾਂ ਤੇ ਹੋਏ ਲਾਠੀਚਾਰਜ ਤੋਂ ਬਾਅਦ ਕਿਸਾਨਾਂ ਦੇ ਵਿੱਚ ਗੁਸਾ ਤੇ ਰੋਸ ਸੀ | ਜਿਸ ਨੂੰ ਲੈ ਕੇ ਉਹਨਾਂ ਵੱਲੋ ਸੜਕਾਂ ਜਾਮ ਕੀਤੀਆਂ ਗਈਆਂ ,ਧਰਨੇ ਲਾਏ ਗਏ ਤੇ ਫਿਰ ਕਿਸਾਨ ਮਹਾਪੰਚਾਇਤ ਕੀਤੀ ਗਈ |ਜਿੱਥੇ ਸਰਕਾਰ ਨਾਲ ਬੈਠਕਾਂ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਿਆ ਤੇ ਹੁਣ ਕਿਸਾਨਾਂ ਨੇ ਉੱਥੇ ਵੀ ਪੱਕਾ ਮੋਰਚਾ ਲੈ ਦਿੱਤਾ ਹੈ |