ਸੰਤ ਬਲਵੀਰ ਸਿੰਘ ਘੁਨੰਸ

SGPC ਚੋਣ: ਸੰਤ ਬਲਵੀਰ ਸਿੰਘ ਘੁਨੰਸ ਹੋਣਗੇ ਅਕਾਲੀ ਦਲ-ਵਿਰੋਧੀ ਪਾਰਟੀਆਂ ਦੇ ਉਮੀਦਵਾਰ

ਚੰਡੀਗੜ੍ਹ, 07 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ 8 ਨਵੰਬਰ ਨੂੰ ਹੋਣ ਵਾਲੀਆਂ ਸਾਲਾਨਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਹੁਣ ਅਕਾਲੀ ਦਲ-ਵਿਰੋਧੀ ਪਾਰਟੀਆਂ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ | ਸੰਤ ਬਲਵੀਰ ਸਿੰਘ ਘੁੰਨਸ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਕਾਲੀ ਦਲ ਵਿਰੋਧੀ ਪਾਰਟੀਆਂ ਦੇ ਉਮੀਦਵਾਰ ਹੋਣਗੇ। ਇਸ ਦਾ ਐਲਾਨ ਬਰਨਾਲਾ ‘ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਕੀਤਾ ਗਿਆ ਹੈ ।

ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਸ਼੍ਰੋਮਣੀ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ ਤੇ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਉਨ੍ਹਾਂ ਨੂੰ ਪੂਰਾ ਸਮਰਥਨ ਦਿੱਤਾ ਸੀ। ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੀ ਸ਼੍ਰੋਮਣੀ ਅਕਾਲੀ ਦਲ ਨੇ ਤੀਜੀ ਵਾਰ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਦੇ ਅਹੁਦੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ।

Scroll to Top