July 5, 2024 7:59 am
Surinder Singh

SGPC ਦੇ ਜੂਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਦੇ ਦੇਹਾਂਤ ‘ਤੇ ਸ਼੍ਰੋਮਣੀ ਕਮੇਟੀ ਵਲੋਂ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ 14 ਜੂਨ 2022: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ (Surinder Singh) ਦਾ ਸੋਮਵਾਰ ਦੇਰ ਰਾਤ ਦੌਰਾ ਪੈਣ ਕਾਰਨ ਦਿਹਾਂਤ ਗਿਆ । ਉਨ੍ਹਾਂ ਦੀ ਉਮਰ 66 ਸਾਲ ਦੀ ਸੀ ਅਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਯਾਨੀ ਮੰਗਲਵਾਰ 14 ਜੂਨ ਨੂੰ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ।

ਜਿਕਰਯੋਗ ਹੈ ਕਿ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਰਾਖਵੀਂ ਸੀਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ। ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ। 1992 ਤੱਕ ਉਹ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ।

Surinder Singh