ਚੰਡੀਗੜ੍ਹ, 19 ਅਕਤੂਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤਰਿੰਗ ਕਮੇਟੀ ਦੀ ਇਕੱਤਰਤਾ ਅੱਜ ਇੱਥੇ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਹੋ ਰਹੀ ਹੈ। ਜਾਣਕਾਰੀ ਅਨੁਸਾਰ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋ ਰਹੀ ਇਸ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਲਾਨਾ ਚੋਣ ਇਜਲਾਸ ਦੀ ਤਾਰੀਖ਼ ਤੈਅ ਕੀਤੇ ਜਾਣ ਦੀ ਸੰਭਾਵਨਾ ਹੈ। ਇਹ ਸਲਾਨਾ ਚੋਣ ਇਜਲਾਸ ਨਵੰਬਰ ਦੇ ਦੂਜੇ ਹਫ਼ਤੇ ਹੋ ਸਕਦਾ ਹੈ।