ਅੰਮ੍ਰਿਤਸਰ, 28 ਦਸੰਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 30 ਦਸੰਬਰ ਦੀ ਥਾਂ 31 ਦਸੰਬਰ ਨੂੰ ਹੋਵੇਗੀ | ਇਸ ਸੰਬੰਧੀ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪ੍ਰੈਸ ਨੋਟ ਜਾਰੀ ਕਰਕੇ ਦਿੱਤੀ ਹੈ |
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਜਾਰੀ ਬਿਆਨ ਮੁਤਾਬਕ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਫੈਸਲਾ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ(Punjab Bandh) ਦੇ ਸਮਰਥਨ ‘ਚ ਕੀਤਾ ਹੈ। ਉਨ੍ਹਾਂ ਕਿਹਾ ਕਿ 31 ਦਸੰਬਰ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦਾ ਏਜੰਡਾ ਅਹੁਦੇਦਾਰਾਂ ਤੇ ਮੈਂਬਰਾਂ ਨੂੰ ਭੇਜੇ ਗਏ ਪਹਿਲਾਂ ਵਾਲੇ ਏਜੰਡੇ ਮੁਤਾਬਕ ਹੀ ਹੋਵੇਗਾ।
ਜਿਕਰਯੋਗ ਹੈ ਕਿ ਕੇਂਦਰ ਸਰਕਾਰ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨ ਲਗਾਤਾਰ ਸੰਘਰਸ਼ ਕਰ ਰਹੇ ਹਨ | ਕਿਸਾਨ ਆਗੂਆਂ ਵੱਲੋਂ 30 ਦਸੰਬਰ ਨੂੰ ਪੰਜਾਬ ਬੰਦ ਕਰਨ ਦਾ ਐਲਾਨ ਕੀਤਾ ਹੈ। ਇਸਦੇ ਮੱਦੇਨਜਰ ਪੰਜਾਬ ਯੂਨੀਵਰਸਿਟੀ (Panjab University) ਨੇ 30 ਦਸੰਬਰ ਨੂੰ ਹੋਣ ਵਾਲੀਆਂ ਪ੍ਰੀਖਿਆਵਾਂ (Exams) ਮੁਲਤਵੀ ਕਰ ਦਿੱਤੀਆਂ ਹਨ। ਇਹ ਪ੍ਰੀਖਿਆ 30 ਦਸੰਬਰ ਨੂੰ ਹੋਣੀ ਸੀ, ਉਹ ਹੁਣ ਮੰਗਲਵਾਰ 31 ਦਸੰਬਰ ਨੂੰ ਹੋਵੇਗੀ।
Read more: Punjab Bandh: ਪੰਜਾਬ ਯੂਨੀਵਰਸਿਟੀ ਵੱਲੋਂ 30 ਦਸੰਬਰ ਨੂੰ ਹੋਣ ਵਾਲੀ ਪ੍ਰੀਖਿਆ ਮੁਲਤਵੀ, ਜਾਣੋ ਨਵੀਂ ਤਾਰੀਖ਼