ਚੰਡੀਗੜ੍ਹ, 18 ਦਸੰਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਦਰਅਸਲ, ਹਰਜਿੰਦਰ ਸਿੰਘ ਧਾਮੀ (Harjinder Singh Dhami) ਵੱਲੋਂ ਬੀਬੀ ਜਗੀਰ ਕੌਰ ਬਾਰੇ ਕੀਤੀ ਟਿੱਪਣੀ ਦਾ ਮਾਮਲਾ ਭਖਿਆ ਹੋਇਆ ਹੈ |
ਐਸਜੀਪੀਸੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ (Bibi Jagir Kaur) ਨੇ ਆਪਣੇ ਵਿਰੁੱਧ ਅਪਮਾਨਜਨਕ ਟਿੱਪਣੀ ਦੀ ਵਰਤੋਂ ਦੇ ਮਾਮਲੇ ‘ਚ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਕੋਲ ਆਪਣਾ ਪੱਖ ਰੱਖਿਆ। ਹਾਲਾਂਕਿ ਬੀਬੀ ਜਗੀਰ ਕੌਰ ਨੇ ਹਰਜਿੰਦਰ ਸਿੰਘ ਧਾਮੀ ਦੇ ਖਿਲਾਫ਼ ਕੋਈ ਲਿਖਤੀ ਸ਼ਿਕਾਇਤ ਨਹੀਂ ਕੀਤੀ, ਉਨਾ ਕਿਹਾ ਕਿ ਮਹਿਲਾ ਕਮਿਸ਼ਨ ਆਪਣੇ ਪੱਧਰ ਤੇ ਕਾਰਵਾਈ ਕਰਨ।
ਬੀਬੀ ਜਗੀਰ ਕੌਰ (Bibi Jagir Kaur) ਨੇ ਕਿਹਾ ਕਿ ਇੱਕ ਸਨਮਾਨਜਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਅਜਿਹੀ ਭਾਸ਼ਾ ਸ਼ੋਭਾ ਨਹੀਂ ਦਿੰਦੀ | ਉਨ੍ਹਾਂ ਦੀ ਟਿੱਪਣੀ ਔਰਤਾਂ ਦਾ ਅਪਮਾਨ ਕੀਤਾ ਗਿਆ ਹੈ, ਜਿਸ ਨਾਲ ਸਿੱਖ ਕੌਮ ਦੇ ਮਨਾਂ ਨੂੰ ਠੇਸ ਪਹੁੰਚੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਰਾਜ ਮਹਿਲਾ ਕਮਿਸ਼ਨ ਔਰਤਾਂ ਦੇ ਲਈ ਕੰਮ ਕਰ ਰਿਹਾ ਹੈ | ਬੀਬੀ ਜਗੀਰ ਕੌਰ ਨੇ ਕਿਹਾ ਕਿ ਅਜਿਹੀ ਟਿੱਪਣੀ ਕਰਨ ਵਾਲੇ ਖ਼ਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ |
ਬੀਬੀ ਜਗੀਰ ਕੌਰ ਨੇ ਕਿਹਾ ਕਿ ਕਾਨੂੰਨੀ ਕਾਰਵਾਈ ਕਰਨਾ ਰਾਜ ਮਹਿਲਾ ਕਮਿਸ਼ਨ ਦਾ ਫਰਜ਼ ਬਣਦਾ ਹੈ | ਉਨ੍ਹਾਂ ਨੇ ਪੰਜਾਬ ਰਾਜ ਮਹਿਲਾ ਕਮਿਸ਼ਨ ਸਾਹਮਣੇ ਰੱਖੇ ਪੱਖ ‘ਚ ਕਿਹਾ ਕਿ ਜਿਸ ਵਿਅਕਤੀ ਨੇ ਇਸ ਅਹੁਦੇ ਦਾ ਅਪਮਾਨ ਕੀਤਾ ਹੈ, ਉਸਨੂੰ ਇਸ ਤਰ੍ਹਾਂ ਨਹੀਂ ਛੱਡਿਆ ਜਾ ਸਕਦਾ |
ਉਥੇ ਐਸਜੀਪੀਸੀ ਮੈਬਰ ਬੀਬੀ ਪਰਮਜੀਤ ਕੌਰ ਲਾਂਡਰਾਂ ਤੇ ਪਰਮਜੀਤ ਕੌਰ ਗੁਲਸ਼ਨ ਨੇ ਧਾਮੀ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ। ਰਾਜ ਲਾਲੀ ਗਿੱਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੇ ਆਪਣੇ ਬਿਆਨ ਦਰਜ ਕਰਵਾ ਦਿੱਤੇ ਹਨ, ਹੁਣ ਜਾਂਚ ਤੋ ਬਾਅਦ ਕਾਰਵਾਈ ਕੀਤੀ ਜਾਵੇਗੀ।
Read More: Punjab News: ਮੈਂ ਕੋਈ ਅਸਤੀਫਾ ਨਹੀਂ ਦੇਵਾਂਗਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ