Site icon TheUnmute.com

SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਸ਼ਹੀਦੀ ਸਭਾ

ਸ੍ਰੀ ਫ਼ਤਹਿਗੜ੍ਹ ਸਾਹਿਬ, 18 ਦਸੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਇਸ ਉਪਰੰਤ ਗੁਰਦੁਆਰਾ ਸਾਹਿਬ ਦੀ ਪ੍ਰੀਕਰਮਾ ਵਿਚ ਸੰਤ ਬਾਬਾ ਬਚਨ ਸਿੰਘ ਕਾਰਸੇਵਾ ਦਿੱਲੀ ਵਾਲਿਆਂ ਦੁਆਰਾ ਨਵੇਂ ਉਸਾਰੇ ਗਏ ਕਾਊਂਟਰ ਕੜਾਹ ਪ੍ਰਸ਼ਾਦ, ਗੱਠੜੀ ਘਰ ਅਤੇ ਜੋੜਾ ਘਰ ਦਾ ਉਦਘਾਟਨ ਕਰਕੇ ਸੰਗਤਾਂ ਨੂੰ ਸਰਮਪਣ ਕੀਤੇ ਗਏ।

ਸ਼ਹੀਦੀ ਸਭਾ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੇਕਟ ਧਾਮੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਧਰਤੀ ‘ਤੇ ਲੱਗਣ ਵਾਲੀ ਸ਼ਹੀਦੀ ਸਿੰਘ ਸਭਾ ਮੌਕੇ ਸ਼ਰਧਾਲੂਆਂ ਦੀ ਦੀ ਲੱਖਾਂ ‘ਚ ਆਮਦ ਨੂੰ ਵੇਖਦੇ ਹੋਏ ਬਾਬਾ ਬਚਨ ਸਿੰਘ ਕਾਰਸੇਵਾ ਵਾਲਿਆਂ ਦੁਆਰਾ ਸੰਗਤ ਦੇ ਸਹਿਯੋਗ ਨਾਲ ਨਵੇਂ ਕਾਊਂਟਰ ਕੜਾਹ ਪ੍ਰਸ਼ਾਦ, ਗੱਠੜੀ ਘਰ ਅਤੇ ਜੋੜਾ ਘਰ ਦੀ ਉਸਾਰੀ ਕਰਵਾਈ ਗਈ ਹੈ ਤਾਂ ਜੋ ਪਹਿਲੇ ਕਾਊਂਟਰਾਂ ਨੂੰ ਹਟਾ ਕੇ ਗੁਰਦੁਆਰਾ ਸਾਹਿਬ ਦੀ ਪ੍ਰੀਕਰਮਾ ਨੂੰ ਖੁੱਲ੍ਹਾ ਕੀਤਾ ਜਾ ਸਕੇ ,ਜਿਸ ਨਾਲ ਸੰਗਤਾਂ ਨੂੰ ਸੌਖ ਹੋਵੇਗੀ।

ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਥਾਵਾਂ ‘ਤੇ ਆਰਜੀ 15 ਜੋੜਾ ਘਰ ਤੇ ਗੱਠੜੀ ਘਰ ਵੀ ਬਣਾਏ ਜਾ ਰਹੇ ਹਨ ਤਾਂ ਜੋ ਦੇਸ਼ਾਂ-ਵਿਦੇਸ਼ਾਂ ਤੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਜੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਗੁਜ਼ਰੀ ਜੀ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਆਉਣ ਵਾਲੀਆਂ ਸੰਗਤਾਂ ਨੂੰ ਕੋਈ ਪ੍ਰੇਸ਼ਾਨੀ ਨਾ ਹੋਵੇ।

Exit mobile version