ਚੰਡੀਗੜ੍ਹ, 24 ਸਤੰਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਸੰਬੰਧਿਤ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਮੁੜ ਵਿਚਾਰ ਪਟੀਸ਼ਨ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਨਾਲ ਜੁੜਿਆ ਹੋਇਆ ਹੈ। ਇਸ ‘ਚ ਸੈਸ਼ਨ ਜੱਜ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਗਈ ਹੈ ਅਤੇ ਇਸ ਮਾਮਲੇ ਦੀ ਸੁਣਵਾਈ 07 ਨਵੰਬਰ ਨੂੰ ਹੋਵੇਗੀ।
ਕੀ ਹੈ ਪੂਰਾ ਮਾਮਲਾ ?
ਜਿਕਰਯੋਗ ਹੈ ਕਿ 12 ਮਈ 2007 ‘ਚ ਬਠਿੰਡਾ ਦੇ ਪਿੰਡ ਸਲਾਬਤਪੁਰਾ ਵਿਖੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਭੇਸ ਵਰਗੀ ਪੋਸ਼ਾਕ ਪਾ ਕੇ ਅਮ੍ਰਿਤਪਾਨ ਦੀ ਤਰ੍ਹਾਂ ਜਾਮ-ਏ-ਇੰਸਾ ਪਿਲਾਅ ਕੇ ਆਪਣੇ ਪ੍ਰੇਮੀਆਂ ਨੂੰ ਇੰਸਾ ਨਵਾਂ ਗੋਤ ਦਿੱਤਾ ਸੀ | ਜਿਸਤੋਂ ਬਾਅਦ ਸਿੱਖ ਭਾਈਚਾਰੇ ‘ਚ ਇਸ ਘਟਨਾ ਨੂੰ ਲੈ ਕੇ ਪੂਰੇ ਪੰਜਾਬ ਦੇ ‘ਚ ਰੋਸ ਪਾਇਆ ਗਿਆ ਸੀ |
ਜਿਸ ਤੋਂ ਬਾਅਦ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੱਕ ਪਹੁੰਚ ਗਿਆ। ਉਦੋਂ ਸ੍ਰੀ ਅਕਾਲ ਤਖ਼ਤ ਨੇ ਡੇਰਾ ਮੁਖੀ ਅਤੇ ਉਸ ਦੇ ਸਮਰਥਕਾਂ ਦਾ ਬਾਈਕਾਟ ਕਰਨ ਦਾ ਹੂਕ ਸੁਣਾਇਆ ਸੀ। ਉਸ ਸਮੇਂ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਸਬੰਧੀ ਪਟੀਸ਼ਨ ਦਾਇਰ ਕੀਤੀ ਸੀ।
2015 ‘ਚ ਬਠਿੰਡਾ ਜ਼ਿਲ੍ਹਾ ਅਦਾਲਤ ਨੇ ਸੰਮਨ (ਪਟੀਸ਼ਨ) ਨੂੰ ਰੱਦ ਕਰ ਦਿੱਤਾ ਸੀ। ਹੁਣ SGPC ਨੇ ਅਦਾਲਤ ‘ਚ ਪਾਈ ਪਟੀਸ਼ਨ ‘ਚ ਕਿਹਾ ਹੈ ਕਿ ਜਦੋਂ ਸੰਮਨ ਰੱਦ ਹੋਏ ਤਾਂ ਰਾਮ ਰਹੀਮ ‘ਤੇ ਬ.ਲਾ.ਤ.ਕਾ.ਰ ਅਤੇ ਕ.ਤ.ਲ ਦਾ ਦੋਸ਼ ਨਹੀਂ ਸੀ। ਜਦੋਂਕਿ ਹੁਣ ਡੇਰਾ ਮੁਖੀ ਨੂੰ ਕ.ਤ.ਲ ਅਤੇ ਬ.ਲਾ.ਤ.ਕਾ.ਰ ਦੇ ਕੇਸਾਂ ‘ਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਅਜਿਹੇ ‘ਚ ਸੁਣਵਾਈ ਹੋਣੀ ਚਾਹੀਦੀ ਹੈ। ਅਦਾਲਤ ਨੇ ਇਸ ਮਾਮਲੇ ‘ਚ ਅਜੇ ਤੱਕ ਕਿਸੇ ਨੂੰ ਨੋਟਿਸ ਜਾਰੀ ਨਹੀਂ ਕੀਤਾ ਹੈ। ਅਦਾਲਤ ਇਸ ਮਾਮਲੇ ਦੀ ਅਗਲੇ ਮਹੀਨੇ ਸੁਣਵਾਈ ਕਰੇਗੀ। ਇਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।