ਅੰਮ੍ਰਿਤਸਰ, 17 ਸਤੰਬਰ 2026: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਡਰਾਈਵਰ ਮੋਹਨ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਉਨ੍ਹਾਂ ਦੇ ਨਾਮ ਇੱਕ ਅਨੈਤਿਕ ਮਾਮਲੇ ‘ਚ ਸਾਹਮਣੇ ਆਉਣ ਤੋਂ ਬਾਅਦ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ‘ਤੇ ਕਰਮਚਾਰੀਆਂ ਵਿਰੁੱਧ ਇਹ ਕਾਰਵਾਈ ਕੀਤੀ ਗਈ ਸੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਆਪਣੇ ਦਫ਼ਤਰ ਤੋਂ ਜਾਰੀ ਇੱਕ ਬਿਆਨ ‘ਚ ਇਸ ਕਾਰਵਾਈ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਮੀਡੀਆ ਰਾਹੀਂ ਆਈ ਜਾਣਕਾਰੀ ਤੋਂ ਬਾਅਦ ਦੋਵਾਂ ਕਰਮਚਾਰੀਆਂ ਨੂੰ ਨੌਕਰੀ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਕਾਰਵਾਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਡਰਾਈਵਰ ਮੋਹਨ ਸਿੰਘ ਵਿਰੁੱਧ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਦੀਆਂ ਹਦਾਇਤਾਂ ਅਨੁਸਾਰ ਇਹ ਮੁਅੱਤਲੀ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਗਈ ਹੈ।




