ਚੰਡੀਗ੍ਹੜ, 14 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੱਜ ਅੰਤਰਿਮ ਕਮੇਟੀ ਦੀ ਇਕ ਐਮਰਜੈਂਸੀ ਬੈਠਕ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਕੀਤੀ ਗਈ ਹੈ । ਇਸ ਬੈਠਕ ਵਿਚ ਕਮੇਟੀ ਵੱਲੋਂ ਕਈ ਮਹੱਤਵਪੂਰਨ ਫ਼ੈਸਲੇ ਲਏ ਗਏ ਹਨ । ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 24 ਜੁਲਾਈ ਤੋਂ ਐਸ.ਜੀ.ਪੀ.ਸੀ. ਦਾ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕੀਤਾ ਜਾਵੇਗਾ, ਜਿਸ ਦਾ ਨਾਮ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਹੋਵੇਗਾ।ਇਸ ਚੈੱਨਲ ਰਾਹੀਂ ਸ੍ਰੀ ਦਰਬਾਰ ਸਾਹਿਬ ਤੋਂ ਪਵਿੱਤਰ ਗੁਰੂਬਾਣੀ ਦਾ ਪ੍ਰਸਾਰਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਨੀਤਕ ਰੋਟੀਆਂ ਸੇਕਣ ਲਈ ਗੁਰਦੁਆਰਾ ਐਕਟ ਵਿਚ ਬਦਲਾਅ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਬਦਲਾਅ ਇਕ ਸਾਜਿਸ਼ ਤਹਿਤ ਕੀਤਾ ਗਿਆ ਹੈ |
ਜਨਵਰੀ 19, 2025 5:56 ਪੂਃ ਦੁਃ