Site icon TheUnmute.com

SGPC: ਸ਼੍ਰੋਮਣੀ ਕਮੇਟੀ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਲਿਆ ਵੱਡਾ ਫੈਸਲਾ

Giani Harpreet Singh

ਚੰਡੀਗੜ੍ਹ, 19 ਦਸੰਬਰ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅਹਿਮ ਬੈਠਕ ‘ਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸੰਬੰਧੀ ਵੱਡਾ ਫੈਸਲਾ ਲਿਆ ਗਿਆ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਹਿਮ ਬੈਠਕ ਲੁਧਿਆਣਾ ਦੇ ਸਮਰਾਲਾ ਵਿਖੇ ਕਟਾਣਾ ਸਾਹਿਬ ਵਿਖੇ ਹੋਈ ਹੈ |

ਸ਼੍ਰੋਮਣੀ ਕਮੇਟੀ (SGPC) ਦੀ ਬੈਠਕ ‘ਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ 15 ਦਿਨਾਂ ਲਈ ਰੋਕ ਲਗਾ ਦਿੱਤੀ ਹੈ | ਇਸ ਸਮੇਂ ਦੌਰਾਨ ਕੇਵਲ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਹੀ ਜਥੇਦਾਰ ਦੀ ਸੇਵਾ ਕਰਨਗੇ। ਇਸ ਬੈਠਕ ਦੀ ਪ੍ਰਧਾਨਗੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਬੈਠਕ ਹੈ, ਜੋ ਅੰਮ੍ਰਿਤਸਰ ਤੋਂ ਬਾਹਰ ਰੱਖੀ ਗਈ ਹੈ।

ਇਸ ਦੇ ਨਾਲ ਹੀ ਵਲਟੋਹਾ-ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਿਚਾਲੇ ਹੋਏ ਵਿਵਾਦ ਦੀ ਜਾਂਚ ਲਈ ਤਿੰਨ ਮੈਂਬਰੀ ਕਮੇਟੀ ਬਣਾਈ ਗਈ ਹੈ, ਇਹ ਕਮੇਟੀ ਆਪਣੀ ਰਿਪੋਰਟ ਤਿਆਰ ਕਰਕੇ ਸ਼੍ਰੋਮਣੀ ਕਮੇਟੀ ਨੂੰ ਸੌਂਪੇਗੀ। ਇਸ ਦੀ ਅਗਵਾਈ ਰਘੂਜੀਤ ਸਿੰਘ ਵਿਰਕ ਕਰਨਗੇ ਅਤੇ ਉਨ੍ਹਾਂ ਦੇ ਨਾਲ ਸ਼ੇਰ ਸਿੰਘ ਮੰਡ ਅਤੇ ਦਲਜੀਤ ਸਿੰਘ ਭਿੰਡਰ ਨੂੰ ਵੀ ਸ਼ਾਮਲ ਕੀਤਾ ਹੈ।

Read More: Punjab News: ਮੈਂ ਕੋਈ ਅਸਤੀਫਾ ਨਹੀਂ ਦੇਵਾਂਗਾ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ

Exit mobile version