Gurcharan Grewal

SGPC ਸ਼ੁਰੂ ਕਰੇਗੀ ਆਪਣਾ ਯੂ-ਟਿਊਬ ਚੈੱਨਲ, ਟੈਕਨੀਕਲ ਸਟੂਡੀਓ ਕੀਤਾ ਜਾ ਰਿਹੈ ਤਿਆਰ : ਗੁਰਚਰਨ ਗਰੇਵਾਲ

ਚੰਡੀਗੜ੍ਹ, 29 ਜੂਨ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣਾ ਖ਼ੁਦ ਦਾ ਯੂ-ਟਿਊਬ ਅਤੇ ਫੇਸਬੁੱਕ ਚੈੱਨਲ ਸ਼ੁਰੂ ਕਰਨ ਜਾ ਰਹੀ ਹੈ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਇੱਕ ਨਿਊਜ਼ ਚੈੱਨਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਤਤਕਾਲੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਆਪਣਾ ਯੂ-ਟਿਊਬ ਚੈੱਨਲ ਸ਼ੁਰੂ ਕਰਨ ਦੀ ਤਿਆਰੀ ਸ਼ੁਰੂ ਕਰ ਦਿੱਤੀਆਂ ਹਨ |

ਉਨ੍ਹਾਂ ਕਿਹਾ ਕਿ ਇਸ ਸੰਬੰਧੀ ਟੈਕਨਿਕਲ ਸਟੂਡੀਓ ਤਿਆਰ ਕੀਤਾ ਜਾ ਰਿਹਾ ਹੈ, ਸ਼੍ਰੋਮਣੀ ਕਮੇਟੀ ਦੇ ਸਾਰੇ ਸਮਾਗਮਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ । ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਇਸ ਚੈੱਨਲ ਲਈ ਪਹਿਲਾਂ ਹੀ ਬਜਟ ਰੱਖ ਦਿੱਤਾ ਗਿਆ ਸੀ ਤੇ ਛੇ ਮਹੀਨਿਆਂ ਤੋਂ ਤਿਆਰੀ ਚੱਲ ਰਹੀ ਹੈ। ਜਿਕਰਯੋਗ ਹੈ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ’ਤੇ ਪੀ ਟੀ ਸੀ ਚੈਨਲ ਦਾ ਸ਼੍ਰੋਮਣੀ ਕਮੇਟੀ ਨਾਲ ਕੰਟ੍ਰੈਕਟ 23 ਜੁਲਾਈ ਨੂੰ ਖਤਮ ਹੋ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਚੈੱਨਲ ‘ਤੇ ਹੀ ਗੁਰਬਾਣੀ ਦਾ ਪ੍ਰਸਾਰਣ ਕਰ ਸਕਦੀ ਹੈ |

Scroll to Top