July 5, 2024 7:04 am
SGPC

SGPC ਨੇ ਕੁਲਤਾਰ ਸਿੰਘ ਸੰਧਵਾਂ ਨੂੰ ਲਿਖਿਆ ਪੱਤਰ, ਸਿੱਖ ਵਿਰੋਧੀ ਟਿੱਪਣੀਆਂ ਵਿਧਾਨ ਸਭਾ ਦੇ ਰਿਕਾਰਡ ‘ਚੋਂ ਹਟਾਉਣ ਦੀ ਕੀਤੀ ਮੰਗ

ਚੰਡੀਗੜ੍ਹ, 24 ਜੂਨ 2023: ਪੰਜਾਬ ਵਿਧਾਨ ਸਭਾ ਦਾ ਸੱਦਿਆ ਵਿਸ਼ੇਸ਼ ਇਜਲਾਸ ਇਸ ਵਾਰ ਵਿਵਾਦਾਂ ਵਿੱਚ ਘਿਰਿਆ ਨਜ਼ਰ ਆਇਆ । ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਉੱਤੇ ਸਿੱਖ ਵਿਰੋਧੀ ਟਿੱਪਣੀਆਂ ਕਰਨ ਦੇ ਦੋਸ਼ ਲੱਗੇ, ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਮੌਕੇ ਬੁਢਲਾਡਾ ਦੇ ਵਿਧਾਇਕ ਪ੍ਰੋ ਬੁੱਧ ਰਾਮ ਦੀਆਂ ਟਿੱਪਣੀਆਂ ਉੱਤੇ ਵੀ ਇਤਰਾਜ਼ ਜ਼ਾਹਰ ਕੀਤਾ ਜਾ ਰਿਹਾ ਹੈ।

ਹੁਣ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖਿਆ ਗਿਆ ਹੈ, ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਵਿਧਾਨ ਸਭਾ ਦੇ ਇਜਲਾਸ ਅੰਦਰ ਪੰਜਾਬ ਦੇ ਮੁੱਖ ਮੰਤਰੀ ਅਤੇ ਬੁਢਲਾਡਾ ਦੇ ਵਿਧਾਇਕ ਵੱਲੋਂ ਸਿੱਖ ਵਿਰੋਧੀ ਟਿੱਪਣੀਆਂ ਨੂੰ ਵਿਧਾਨ ਸਭਾ ਦੇ ਰਿਕਾਰਡ ਦਾ ਹਿੱਸਾ ਨਾ ਬਣਾਇਆ ਜਾਵੇ |

Image