Giani Harpreet Singh

SGPC ਦੀ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੀਤਾ ਫਾਰਗ

ਅੰਮ੍ਰਿਤਸਰ, 10 ਫਰਵਰੀ 2025: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਇਕੱਤਰਤਾ ਹੋਈ | ਇਸ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੇ ਸਬੰਧ ‘ਚ ਬਣਾਈ ਜਾਂਚ ਕਮੇਟੀ ਦੀ ਰਿਪੋਰਟ ਪ੍ਰਵਾਨ ਕਰ ਲਿਆ ਗਿਆ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਫਾਰਗ ਕਰ ਦਿੱਤਾ ਗਿਆ ਹੈ |

ਇਸ ਫੈਸਲੇ ਸੰਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਜਾਂਚ ਕਮੇਟੀ ਦੀ ਰਿਪੋਰਟ ’ਤੇ ਬਹੁ-ਸੰਮਤੀ ਨਾਲ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਿਰਫ ਤਿੰਨ ਮੈਂਬਰਾਂ ਨੇ ਇਸ ਸੰਬਧੀ ਆਪਣਾ ਵਿਰੋਧੀ ਨੋਟ ਦਰਜ ਕਰਵਾਇਆ, ਜਦਕਿ ਬਾਕੀ ਹਾਜ਼ਰ ਅੰਤਿ੍ਰੰਗ ਕਮੇਟੀ ਮੈਂਬਰਾਂ ਨੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਜਾਂਚ ਕਮੇਟੀ ਦੀ ਰਿਪੋਰਟ ਦੇ ਆਧਾਰ ’ਤੇ ਫਾਰਗ ਕਰਨ ਦੇ ਫੈਸਲੇ ‘ਤੇ ਸਹਿਮਤੀ ਪ੍ਰਗਟਾਈ ਹੈ।

ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਜਾਂਚ’ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਲੱਗੇ ਦੋਸ਼ ਸਾਬਤ ਹੋਣ ਤੇ ਤਖ਼ਤ ਸਾਹਿਬ ਦੀ ਮਾਣ ਮਰਯਾਦਾ ਨੂੰ ਠੇਸ ਪਹੁੰਚਾਉਣ ਕਾਰਨ ਅੰਤ੍ਰਿੰਗ ਕਮੇਟੀ ਦੁਆਰਾ ਇਹ ਕਾਰਵਾਈ ਕੀਤੀ ਹੈ।

ਉਨ੍ਹਾਂ (Giani Harpreet Singh) ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੁਆਰਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਥਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੂੰ ਫਿਲਹਾਲ ਆਪਣੇ ਕੰਮ ਦੇ ਨਾਲ-ਨਾਲ ਜਥੇਦਾਰ ਦੇ ਅਧਿਕਾਰ ਖੇਤਰ ਵਾਲੀਆਂ ਸੇਵਾਵਾਂ ਕਾਰਜਕਾਰੀ ਤੌਰ ’ਤੇ ਸੌਂਪੀਆਂ ਹਨ।

ਇਸਤੋਂ ਇਲਾਵਾ ਇਕੱਤਰਤਾ ‘ਚ ਬੀਤੇ ਦਿਨੀਂ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ ਵਿਖੇ ਨਿਸ਼ਾਨ ਦੇ ਚੋਲੇ ਦੀ ਸੇਵਾ ਕਰਦਿਆਂ ਡਿੱਗ ਕੇ ਸਤਨਾਮ ਸਿੰਘ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਪਰਿਵਾਰ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਵੀ ਫੈਸਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਵੱਖ-ਵੱਖ ਗੁਰਦੁਆਰਾ ਸਾਹਿਬਾਨ, ਵਿਦਿਅਕ ਅਦਾਰਿਆਂ, ਟਰੱਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਹੋਰ ਕਾਰਜਾਂ ਦੇ ਮਾਮਲੇ ਵਿਚਾਰ ਗਏ ਅਤੇ ਉਨ੍ਹਾਂ ਦਾ ਸਰਲੀਕਰਨ ਕੀਤਾ ਹੈ।

Read More: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ SGPC ‘ਤੇ ਤੰਜ, ਕਿਹਾ-’ਮੈਂ’ਤੁਸੀਂ ਆਪਣੇ ਸਿਧਾਂਤਾਂ ‘ਤੇ ਦ੍ਰਿੜ ਹਾਂ ਅਤੇ ਰਹਾਂਗਾ”

Scroll to Top