Kotakpura Firing case:

ਸ਼ਗਨਪ੍ਰੀਤ ਤੇ ਉਸਦਾ ਪਰਿਵਾਰ ਆਵੇਗਾ ਪੰਜਾਬ, ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਮੰਗੀ ਸੁਰੱਖਿਆ

ਚੰਡੀਗੜ੍ਹ, 10 ਫਰਵਰੀ 2023: ਪੰਜਾਬ ਦੇ ਗਾਇਕ ਸਿੱਧੂ ਮੂਸੇਵਾਲਾ ਦੇ ਕਰੀਬੀ ਰਹੇ ਸ਼ਗਨਪ੍ਰੀਤ (Shaganpreet) ਦੇ ਪਰਿਵਾਰ ਨੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਰੱਖਿਆ ਲਈ ਪਟੀਸ਼ਨ ਦਾਇਰ ਕੀਤੀ ਹੈ। ਸ਼ਗਨਪ੍ਰੀਤ ਦੇ ਪਰਿਵਾਰਕ ਵਕੀਲ ਗੌਰਵ ਦੱਤਾ ਨੇ ਅਦਾਲਤ ‘ਚ ਇਹ ਪਟੀਸ਼ਨ ਦਾਇਰ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਿਵਾਰ ਵਿੱਚ ਪੈਦਾ ਹੋਈ ਧੀ ਨਾਲ ਸੰਬੰਧਿਤ ਰਸਮਾਂ ਪੂਰੀਆਂ ਕਰਨ ਲਈ ਪੰਜਾਬ ਆ ਰਿਹਾ ਹੈ।

ਚੰਡੀਗੜ੍ਹ ‘ਚ ਵਿੱਕੀ ਮਿੱਡੂਖੇੜਾ ਦੇ ਕਤਲ ਤੋਂ ਬਾਅਦ ਤੋਂ ਹੀ ਸਿੱਧੂ ਮੂਸੇਵਾਲਾ ਦਾ ਕਰੀਬੀ ਸ਼ਗਨਪ੍ਰੀਤ (Shaganpreet) ਆਸਟ੍ਰੇਲੀਆ ‘ਚ ਰਹਿ ਰਿਹਾ ਹੈ। ਉਸਦਾ ਪਰਿਵਾਰ ਪਹਿਲਾਂ ਹੀ ਬਾਹਰ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪਰਿਵਾਰ ਪਹਿਲੀ ਵਾਰ ਪੰਜਾਬ ਆ ਰਿਹਾ ਹੈ। ਅਦਾਲਤ ਵਿੱਚ ਦਿੱਤੇ ਦਸਤਾਵੇਜ਼ਾਂ ਅਨੁਸਾਰ ਉਸ ਨੂੰ ਦੋ ਗੈਂਗਸਟਰਾਂ ਤੋਂ ਖਤਰਾ ਹੈ। ਜਿਸ ਤੋਂ ਉਸ ਨੂੰ ਪਹਿਲਾਂ ਵੀ ਧਮਕੀਆਂ ਮਿਲਦੀਆਂ ਰਹੀਆਂ ਹਨ। ਉਨ੍ਹਾਂ ਵਲੋਂ ਮੰਗ ਕੀਤੀ ਹੈ ਕਿ ਪਰਿਵਾਰ ਪੰਜਾਬ ਆ ਰਿਹਾ ਹੈ ਤਾਂ ਉਨ੍ਹਾਂ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।ਵਕੀਲ ਦੀ ਤਰਫੋਂ ਅਦਾਲਤ ਵਿੱਚ ਤਾਰੀਖ਼ ਸਪੱਸ਼ਟ ਨਹੀਂ ਕੀਤੀ ਗਈ ਪਰ ਦੋ ਤੋਂ ਤਿੰਨ ਮਹੀਨੇ ਦਾ ਸਮਾਂ ਮੰਗਿਆ ਗਿਆ ਹੈ।

Scroll to Top