Shambhu-Ambala highway

Shambhu-Ambala highway: ਸ਼ੰਭੂ-ਅੰਬਾਲਾ ਹਾਈਵੇਅ ਨੂੰ ਆਵਾਜਾਈ ਲਈ ਪੂਰੀ ਤਰ੍ਹਾਂ ਖੋਲ੍ਹਿਆ

ਚੰਡੀਗੜ੍ਹ, 20 ਮਾਰਚ, 2025: ਹਰਿਆਣਾ-ਪੰਜਾਬ ਦੀ ਸ਼ੰਭੂ ਬਾਰਡਰ ‘ਤੇ ਲਗਭਗ 400 ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਵਿਰੋਧ ਆਖਰਕਾਰ ਖਤਮ ਹੋ ਗਿਆ ਹੈ। ਇਸ ਤੋਂ ਬਾਅਦ ਵੀਰਵਾਰ ਨੂੰ ਪੁਲਿਸ ਪ੍ਰਸ਼ਾਸਨ ਨੇ ਸ਼ੰਭੂ-ਅੰਬਾਲਾ ਹਾਈਵੇਅ (Shambhu-Ambala highway) ਨੂੰ ਇੱਕ ਪਾਸੇ ਤੋਂ ਪੂਰੀ ਤਰ੍ਹਾਂ ਖੋਲ੍ਹ ਦਿੱਤਾ। ਰਾਜਪੁਰਾ ਤੋਂ ਅੰਬਾਲਾ ਜਾਣ ਲਈ ਸ਼ੰਭੂ ਸਰਹੱਦ ਦੇ ਇੱਕ ਪਾਸੇ ਦੇ ਖੁੱਲ੍ਹਣ ਤੋਂ ਬਾਅਦ ਵਾਹਨਾਂ ਦੀ ਵੀ ਸ਼ੁਰੂ ਹੋ ਗਈ ਹੈ।

ਬੁੱਧਵਾਰ ਸ਼ਾਮ ਨੂੰ ਪੰਜਾਬ ਪੁਲਿਸ ਵੱਲੋਂ ਕੀਤੀ ਕਾਰਵਾਈ ਤੋਂ ਬਾਅਦ ਕਿਸਾਨਾਂ ਦੇ ਧਰਨੇ ਵਾਲੇ ਸਥਾਨ ਨੂੰ ਖਾਲੀ ਕਰਵਾ ਲਿਆ। ਇਸ ਤੋਂ ਤੁਰੰਤ ਬਾਅਦ ਹਰਿਆਣਾ ਸਰਕਾਰ ਨੇ ਵੀ ਸ਼ੰਭੂ ਬਾਰਡਰ ‘ਤੇ ਸੜਕ ਸਾਫ਼ ਕਰਨ ਦਾ ਕੰਮ ਜੰਗੀ ਪੱਧਰ ‘ਤੇ ਸ਼ੁਰੂ ਕਰ ਦਿੱਤਾ ਸੀ।

ਜਿਕਰਯੋਗ ਹੈ ਕਿ ਫਰਵਰੀ 2024 ‘ਚ ਜਿਨ੍ਹਾਂ ਕਿਸਾਨਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਇੱਥੇ ਧਰਨਾ ਲਾਇਆ ਸੀ, ਕਿਸਾਨਾਂ ਨੂੰ ਹਰਿਆਣਾ ਸਰਕਾਰ ਨੇ ਦਿੱਲੀ ਵੱਲ ਮਾਰਚ ਕਰਨ ਤੋਂ ਪਹਿਲਾਂ ਰੋਕ ਦਿੱਤਾ ਸੀ, ਜਿਸ ਤੋਂ ਬਾਅਦ ਸ਼ੰਭੂ ਬਾਰਡਰ ਵੱਲ ਜਾਣ ਵਾਲਾ ਰਸਤਾ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ ਸੀ। ਕੰਕਰੀਟ ਦੇ ਬੈਰੀਕੇਡ ਹਟਾਉਣ ਲਈ ਵੀਰਵਾਰ ਸਵੇਰੇ ਹਰਿਆਣਾ ਤੋਂ ਬੁਲਡੋਜ਼ਰ ਭੇਜੇ । ਪੰਜਾਬ ਪੁਲਿਸ ਨੇ ਕਿਸਾਨਾਂ ਦੁਆਰਾ ਬਣਾਏ ਅਸਥਾਈ ਢਾਂਚੇ ਨੂੰ ਪਹਿਲਾਂ ਹੀ ਹਟਾ ਦਿੱਤਾ ਸੀ।

ਸ਼ੰਭੂ ਬਾਰਡਰ ‘ਤੇ ਇੱਕ ਲੇਨ ਤੋਂ ਕੰਕਰੀਟ ਅਤੇ ਪੱਥਰ ਦੇ ਬੈਰੀਕੇਡ ਹਟਾਉਣ ਦਾ ਕੰਮ ਪੂਰਾ ਹੋ ਗਿਆ ਹੈ। ਇਸ ਤੋਂ ਬਾਅਦ ਸ਼ਾਮ 4:30 ਵਜੇ ਦੇ ਕਰੀਬ ਵਾਹਨਾਂ ਦੇ ਲੰਘਣ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਗਈ। ਹਾਲਾਂਕਿ, ਪੁਲ ‘ਤੇ ਦੂਜੀ ਲੇਨ ਖੋਲ੍ਹਣ ਲਈ ਵੀ ਕੰਮ ਤੇਜ਼ ਰਫ਼ਤਾਰ ਨਾਲ ਚੱਲ ਰਿਹਾ ਹੈ। ਸੜਕ ਦੇ ਖੁੱਲ੍ਹਣ ਨਾਲ, ਹੁਣ 20 ਕਿਲੋਮੀਟਰ ਵਾਧੂ ਸਫ਼ਰ ਕਰਨ ਦੀ ਲੋੜ ਨਹੀਂ ਰਹੇਗੀ।

Read More: Shambhu border: ਪੰਜਾਬ ਪੁਲਿਸ ਨੇ ਸ਼ੰਭੂ ਬਾਰਡਰ ਤੋਂ ਕਿਸਾਨਾਂ ਨੂੰ ਹਟਾਇਆ, ਕਿਸਾਨਾਂ ਆਗੂਆਂ ਨੂੰ ਹਿਰਾਸਤ ‘ਚ ਲਿਆ

Scroll to Top