ਚੰਡੀਗੜ੍ਹ, 22 ਅਗਸਤ 2024: ਸ਼ੰਭੂ ਬਾਰਡਰ (Shambhu border) ‘ਤੇ ਚੱਲ ਰਹੇ ਕਿਸਾਨ ਮੋਰਚੇ ਦੌਰਾਨ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਕਿਸਾਨ ਦੀ ਦੇਰ ਸ਼ਾਮ ਅਚਾਨਕ ਕਿਸਾਨ ਦੀ ਤਬੀਅਤ ਵਿਗੜ ਗਈ। ਕਿੰਸ ਨੂੰ ਸਾਹ ਲੈਣ ‘ਚ ਤਕਲੀਫ਼ ਹੋਣ ਲੱਗੀ ਅਤੇ ਛਾਤੀ ‘ਚ ਦਰਦ ਦੀ ਸ਼ਿਕਾਇਤ ਹੋਈ। ਇਸਤੋਂ ਬਾਅਦ ਉਸਨੂੰ ਐਂਬੂਲੈਂਸ ‘ਚ ਲਿਜਾਇਆ ਗਿਆ ਤਾਂ ਐਂਬੂਲੈਂਸ ‘ਚ ਮੌਜੂਦ ਡਾਕਟਰਾਂ ਨੇ ਕਿਸਾਨ ਨੂੰ ਮ੍ਰਿਤਕ ਐਲਾਨ ਦਿੱਤਾ।
ਮ੍ਰਿਤਕ ਕਿਸਾਨ ਦੀ ਪਛਾਣ ਕੌਰ ਸਿੰਘ ਪੁੱਤਰ ਸੁਖਦੇਵ (65 ਸਾਲ), ਪਿੰਡ ਘੋੜੇਨਵ ਬਲਾਕ ਲਹਿਰਾ ਜ਼ਿਲ੍ਹਾ ਸੰਗਰੂਰ ਦਾ ਰਹਿਣ ਵਾਲਾ ਸੀ | ਦੱਸਿਆ ਜਾ ਰਿਹਾ ਹੈ ਕਿ ਕਰੀਬ 10 ਦਿਨਾਂ ਤੋਂ ਕਿਸਾਨਾਂ ਨਾਲ ਸ਼ੰਭੂ ਬਾਰਡਰ (Shambhu border) ‘ਤੇ ਮੋਰਚੇ ‘ਚ ਸ਼ਾਮਲ ਸੀ | ਫਿਲਹਾਲ ਇਸ ਸਬੰਧੀ ਪੁਲਿਸ ਅਤੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ।