Shambhu border

Shambhu border: ਸ਼ੰਭੂ ਬਾਰਡਰ ਖੁੱਲ੍ਹਦੇ ਹੀ ਦਿੱਲੀ ਵੱਲ ਕੂਚ ਕਰਨਗੇ ਕਿਸਾਨ

ਚੰਡੀਗੜ੍ਹ, 16 ਜੁਲਾਈ 2024: ਹਰਿਆਣਾ ਅਤੇ ਪੰਜਾਬ ਦੀ ਸ਼ੰਭੂ ਬਾਰਡਰ (Shambhu border) ‘ਤੇ ਡਟੇ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨ ਦਾ ਐਲਾਨ ਕੀਤਾ ਹੈ। ਚੰਡੀਗੜ੍ਹ ‘ਚ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਇਹ ਐਲਾਨ ਕੀਤਾ ਹੈ | ਇਸ ਦੌਰਾਨ ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਬਾਰਡਰ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਕੂਚ ਕਰਨਗੇ।

ਜਿਕਰਯੋਗ ਹੈ ਕਿ 10 ਜੁਲਾਈ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 7 ਦਿਨਾਂ ਦੇ ਅੰਦਰ ਬਾਰਡਰ (Shambhu border) ਖੋਲ੍ਹਣ ਦੇ ਹੁਕਮ ਦਿੱਤੇ ਸਨ। ਅੱਜ ਇਸ ਦਾ ਆਖਰੀ ਦਿਨ ਹੈ। ਕਿਸਾਨਾਂ ਦੇ ਜਥਿਆਂ ਦੇ ਰੂਪ ‘ਚ ਦਿੱਲੀ ਵੱਲ ਕੂਚ ਕਰਨ ਲਈ ਸ਼ੰਭੂ ਬਾਰਡਰ ਅਤੇ ਖਨੌਰੀ ਬਾਰਡਰ ‘ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਟਰੈਕਟਰ-ਟਰਾਲੀਆਂ ‘ਚ ਰਾਸ਼ਨ ਵੀ ਲਿਆਂਦਾ ਗਿਆ ਹੈ |

Scroll to Top