ਚੰਡੀਗੜ੍ਹ 25 ਜਨਵਰੀ 2022: ਉਮਰ ਅਬਦੁੱਲਾ (Omar Abdullah) ਨੇ ਜੰਮੂ-ਕਸ਼ਮੀਰ ਦੇ ਪ੍ਰਸ਼ਾਸਨ ਨੂੰ ਕਿਸ਼ਤਵਾੜ ਦੇ ਜ਼ਿਲ੍ਹਾ ਵਿਕਾਸ ਪ੍ਰੀਸ਼ਦ ਦੇ ਚੇਅਰਮੈਨ ਵੱਲੋਂ ਪ੍ਰਦਰਸ਼ਨ ਦੇ ਮੁੱਦੇ ‘ਤੇ ਘੇਰਦਿਆਂ ਕਿਹਾ ਕਿ ਬੜੀ ਸ਼ਰਮ ਦੀ ਗੱਲ ਹੈ ਕਿ ਲੋਕਾਂ ਨੂੰ ਰੁਜ਼ਗਾਰ ਲਈ ਧਰਨੇ ਮੁਜ਼ਾਹਰੇ ਕਰਨੇ ਪੈ ਰਹੇ ਹਨ। ਦਸਿਆ ਜਾ ਰਿਹਾ ਹੈ ਕਿ ਕਿਸ਼ਤਵਾੜ (Kishtwar) ਦੀ ਡੀਡੀਸੀ ਚੇਅਰਪਰਸਨ ਪਿਛਲੇ ਇੱਕ ਹਫ਼ਤੇ ਤੋਂ ਇਸ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀ ਹੈ ਕਿ ਸਥਾਨਕ ਲੋਕਾਂ ਨੂੰ ਸਥਾਨਕ ਕੰਮਾਂ ਵਿੱਚ ਰੁਜ਼ਗਾਰ ਦਿੱਤਾ ਜਾਵੇ।
ਨੈਸ਼ਨਲ ਕਾਨਫਰੰਸ ਦੇ ਪ੍ਰਧਾਨ ਉਮਰ ਅਬਦੁੱਲਾ (Omar Abdullah) ਨੇ ਇਸ ਮਾਮਲੇ ‘ਤੇ ਟਵੀਟ ਕੀਤਾ ਕਿ । ਪਿਛਲੇ ਇੱਕ ਹਫ਼ਤੇ ਤੋਂ ਡੀਡੀਸੀ ਚੇਅਰਪਰਸਨ ਪ੍ਰਦਰਸ਼ਨ ਕਰ ਰਹੇ ਹਨ ਕਿ ਸਥਾਨਕ ਲੋਕਾਂ ਨੂੰ ਕੰਮ ਦਿੱਤਾ ਜਾਵੇ। ਇਹ ਸ਼ਰਮ ਦੀ ਗੱਲ ਹੈ ਕਿ ਇਸ ਲਈ ਲੋਕਾਂ ਨੂੰ ਪ੍ਰਦਰਸ਼ਨਾਂ ਦਾ ਵੀ ਸਹਾਰਾ ਲੈਣਾ ਪੈਂਦਾ ਹੈ।