ਚੰਡੀਗੜ੍ਹ, 17 ਜੁਲਾਈ 2024: ਹਿਮਾਚਲ ਪ੍ਰਦੇਸ਼ (Himachal Pradesh) ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਤ ਕਰਨ ਤੋਂ ਬਾਅਦ ਕੇਂਦਰੀ ਬਿਜਲੀ ਅਤੇ ਊਰਜਾ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਵੱਖ-ਵੱਖ ਪ੍ਰੋਜੈਕਟਾਂ ਬਾਰੇ ਚਰਚਾ ਕੀਤੀ |
ਇਸ ਦੌਰਾਨ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਪੰਜਾਬ ਦੀ ਸ਼ਾਨਨ ਬਿਜਲੀ ਘਰ (Shanan Power House) ਦੀ ਮਾਲਕੀ ਖਤਮ ਹੋ ਚੁੱਕੀ ਹੈ। ਇਸ ਦੇ ਬਾਵਜੂਦ ਪੰਜਾਬ ਇਸ ਨੂੰ ਹਿਮਾਚਲ ਪ੍ਰਦੇਸ਼ ਨੂੰ ਵਾਪਸ ਨਹੀਂ ਕਰ ਰਹੇ । ਸੀਐੱਮ ਸੁਖੂ ਨੇ ਕੇਂਦਰੀ ਮੰਤਰੀ ਨੂੰ ਲੀਜ਼ ਦੀ ਮਿਆਦ ਪੂਰੀ ਹੋਣ ਤੋਂ ਬਾਅਦ ਸ਼ਾਨਨ ਹਾਈਡ੍ਰੋਇਲੈਕਟ੍ਰਿਕ ਪ੍ਰੋਜੈਕਟ ਦੇ ਅਧਿਕਾਰ ਹਿਮਾਚਲ ਸਰਕਾਰ ਨੂੰ ਵਾਪਸ ਦਿਵਾਉਣ ਲਈ ਦਖਲ ਦੇਣ ਅਤੇ ਮਸਲੇ ਦਾ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ ਹੈ।
ਇਸਦੇ ਨਾਲ ਹੀ ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਕਿ ਬੀਬੀਐਮਬੀ ਕੋਲ ਕਈ ਸਾਲਾਂ ਤੋਂ ਬਕਾਇਆ ਰਾਸ਼ੀ ਤੁਰੰਤ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬਕਾਇਆ ਫੰਡ ਨਾ ਮਿਲਣ ਕਾਰਨ ਹਿਮਾਚਲ ਪ੍ਰਦੇਸ਼ ਨੂੰ ਨੁਕਸਾਨ ਹੋ ਰਿਹਾ ਹੈ।