ਚੰਡੀਗੜ੍ਹ 30 ਸਤੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਅਤੇ ਤਿਰੂਵਨੰਤਪੁਰਮ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ (Shashi Tharoor) ਸ਼ੁੱਕਰਵਾਰ ਨੂੰ ਕਾਂਗਰਸ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕਰਨ ਲਈ ਪਾਰਟੀ ਦਫਤਰ ਪਹੁੰਚੇ। ਉਨ੍ਹਾਂ ਨੇ ਆਲ ਇੰਡੀਆ ਕਾਂਗਰਸ ਕਮੇਟੀ (ਏ.ਆਈ.ਸੀ.ਸੀ.) ਹੈੱਡਕੁਆਰਟਰ ਵਿਖੇ ਕਾਂਗਰਸ ਪਾਰਟੀ ਦੀ ਕੇਂਦਰੀ ਚੋਣ ਅਥਾਰਟੀ ਦੇ ਚੇਅਰਮੈਨ ਮਧੂਸੂਦਨ ਮਿਸਤਰੀ ਨੂੰ ਆਪਣੇ ਕਾਗਜ਼ ਸੌਂਪੇ। ਸ਼ਸ਼ੀ ਥਰੂਰ ਆਪਣੇ ਸਮਰਥਕਾਂ ਨਾਲ ਏ.ਆਈ.ਸੀ.ਸੀ ਹੈੱਡਕੁਆਰਟਰ ਪਹੁੰਚੇ।
ਇਸਦੇ ਨਾਲ ਹੀ ਸ਼ਸ਼ੀ ਥਰੂਰ (Shashi Tharoor) ਨੇ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਰਾਜਘਾਟ ਵਿਖੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਪਹਿਲਾਂ ਇੱਕ ਟਵੀਟ ਵਿੱਚ ਥਰੂਰ ਨੇ ਕਿਹਾ ਕਿ ਅੱਜ ਸਵੇਰੇ 21ਵੀਂ ਸਦੀ ਵਿੱਚ ਭਾਰਤ ਦਾ ਨਿਰਮਾਣ ਕਰਨ ਵਾਲੇ ਵਿਅਕਤੀ ਨੂੰ ਸ਼ਰਧਾਂਜਲੀ ਭੇਟ ਕੀਤੀ। ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਇੱਕ ਪੁਰਾਣਾ ਦੇਸ਼ ਹੈ ਪਰ ਨੌਜਵਾਨ ਰਾਸ਼ਟਰ ਹੈ। ਉਨ੍ਹਾਂ ਕਿਹਾ ਕਿ, “ਮੇਰਾ ਸੁਪਨਾ ਹੈ ਕਿ ਭਾਰਤ ਨੂੰ ਮਜ਼ਬੂਤ, ਆਜ਼ਾਦ, ਸਵੈ-ਨਿਰਭਰ ਅਤੇ ਦੁਨੀਆ ਦੇ ਦੇਸ਼ਾਂ ਦੀ ਸੇਵਾ ਕਰਨ ਵਿਚ ਸਭ ਤੋਂ ਅੱਗੇ ਹੋਵੇ।” 17 ਅਕਤੂਬਰ ਨੂੰ ਵੋਟਿੰਗ ਹੋਵੇਗੀ ਅਤੇ 19 ਅਕਤੂਬਰ ਨੂੰ ਨਤੀਜੇ ਐਲਾਨੇ ਜਾਣਗੇ।