ਚੰਡੀਗੜ੍ਹ 16 ਨਵੰਬਰ 2022: ਕਾਂਗਰਸ ਦੇ ਸੀਨੀਅਰ ਨੇਤਾ ਸ਼ਸ਼ੀ ਥਰੂਰ (Shashi Tharoor) ਨੇ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (NSUI) ਦੇ ਗੁਜਰਾਤ ‘ਚ ਚੋਣ ਪ੍ਰਚਾਰ ਪ੍ਰੋਗਰਾਮ ‘ਚ ਸ਼ਾਮਲ ਹੋਣ ਦੇ ਸੱਦੇ ਨੂੰ ਇਹ ਕਹਿ ਕੇ ਠੁਕਰਾ ਦਿੱਤਾ ਹੈ ਕਿ ਉਨ੍ਹਾਂ ਦਾ ਨਾਂ ਪਾਰਟੀ ਦੀ ਸਟਾਰ ਪ੍ਰਚਾਰਕਾਂ ਦੀ ਸੂਚੀ ‘ਚ ਨਹੀਂ ਹੈ। ਸੂਤਰਾਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।
ਕਾਂਗਰਸ ਨੇ ਮੰਗਲਵਾਰ ਨੂੰ ਗੁਜਰਾਤ ਵਿਧਾਨ ਸਭਾ ਚੋਣਾਂ ਦੇ ਪਹਿਲੇ ਪੜਾਅ ਲਈ ਆਪਣੇ 40 ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ, ਜਿਸ ਵਿੱਚ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਈ ਹੋਰ ਸੀਨੀਅਰ ਨੇਤਾ ਸ਼ਾਮਲ ਹਨ। ਇਸ ਵਿੱਚ ਥਰੂਰ ਦਾ ਨਾਂ ਨਹੀਂ ਹੈ।
ਇਹ ਪੁੱਛੇ ਜਾਣ ‘ਤੇ ਕਿ ਕੀ ਉਹ ਨਿਰਾਸ਼ ਹਨ ਕਿ ਉਨ੍ਹਾਂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਸੀ, ਥਰੂਰ ਨੇ ਕਿਹਾ, “ਕਾਂਗਰਸ ਜਾਣਦੀ ਹੈ ਕਿ ਕੌਣ ਅਤੇ ਕਿਸ ਲਈ ਸਭ ਤੋਂ ਵਧੀਆ ਹੈ।” ਨਿਰਾਸ਼ ਹੋਣ ਦਾ ਕੋਈ ਮਤਲਬ ਨਹੀਂ ਹੈ।” ਸੂਤਰਾਂ ਨੇ ਕਿਹਾ ਕਿ NSUI ਨੇ ਗੁਜਰਾਤ ਵਿੱਚ ਆਪਣੇ ਇੱਕ ਪ੍ਰੋਗਰਾਮ ਲਈ ਥਰੂਰ ਨੂੰ ਸੱਦਾ ਦਿੱਤਾ ਸੀ, ਪਰ ਥਰੂਰ ਨੇ ਇਹ ਕਹਿੰਦੇ ਹੋਏ ਸੱਦਾ ਠੁਕਰਾ ਦਿੱਤਾ ਕਿ ਉਨ੍ਹਾਂ ਦਾ ਨਾਮ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੈ | ਥਰੂਰ ਪਿਛਲੇ ਮਹੀਨੇ ਪਾਰਟੀ ਦੀਆਂ ਪ੍ਰਧਾਨਗੀ ਚੋਣਾਂ ਵਿੱਚ ਖੜਗੇ ਤੋਂ ਹਾਰ ਗਏ ਸਨ ਅਤੇ 9,000 ਤੋਂ ਵੱਧ ਵੋਟਾਂ ਵਿੱਚੋਂ ਲਗਭਗ 1,000 ਵੋਟਾਂ ਹਾਸਲ ਕੀਤੀਆਂ ਸਨ।