ਚੰਡੀਗੜ੍ਹ, 25 ਮਈ 2024: ਕਾਂਗਰਸ ਦੇ ਰਾਸ਼ਟਰੀ ਬੁਲਾਰੇ ਅਤੇ ਸਾਬਕਾ ਮੰਤਰੀ ਸ਼ਸ਼ੀ ਥਰੂਰ ਅੱਜ ਦੁਪਹਿਰ ਕਰੀਬ ਡੇਢ ਵਜੇ ਪੰਜਾਬ ਦੇ ਜਲੰਧਰ ਪਹੁੰਚ ਰਹੇ ਹਨ। ਸ਼ਸ਼ੀ ਥਰੂਰ ਕਾਂਗਰਸ ਉਮੀਦਵਾਰ ਅਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਲਈ ਵੋਟਾਂ ਮੰਗਣਗੇ। ਇਸ ਤੋਂ ਪਹਿਲਾਂ ਕਾਂਗਰਸ ਦੇ ਮੀਡੀਆ ਚੇਅਰਮੈਨ ਪਵਨ ਖਹਿਰਾ ਨੇ ਵੀ ਜਲੰਧਰ ਪਹੁੰਚ ਕੇ ਮੀਡੀਆ ਨਾਲ ਗੱਲਬਾਤ ਕੀਤੀ ਅਤੇ ਲੋਕਾਂ ਨੂੰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ |
ਇਸ ਵਾਰ ਜਲੰਧਰ ਸੀਟ ਤੋਂ ਕਾਂਗਰਸ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਜਲੰਧਰ ਵਿੱਚ ਕਈ ਸੀਨੀਅਰ ਉਮੀਦਵਾਰ ਹੋਣ ਦੇ ਬਾਵਜੂਦ ਚੰਨੀ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਚੰਨੀ ਨੂੰ ਟਿਕਟ ਮਿਲਣ ਤੋਂ ਬਾਅਦ ਕਈ ਸੀਨੀਅਰ ਆਗੂ ਵੀ ਪਾਰਟੀ ਛੱਡ ਗਏ ਸਨ।