ਚੰਡੀਗੜ੍ਹ, 02 ਜੂਨ 2024: ਪੰਜਾਬ ਦੀ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ (Sheetal Angural) ਨੇ ਐਤਵਾਰ ਨੂੰ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਅੰਗੁਰਾਲ 2022 ਦੀਆਂ ਵਿਧਾਨ ਸਭਾ ਚੋਣਾਂ ਆਮ ਆਦਮੀ ਪਾਰਟੀ (ਆਪ) ਦੀ ਟਿਕਟ ‘ਤੇ ਲੜ ਕੇ ਵਿਧਾਇਕ ਬਣੇ ਸਨ। ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ 27 ਮਾਰਚ ਨੂੰ ਭਾਜਪਾ ਵਿੱਚ ਸ਼ਾਮਲ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਵਿਧਾਨ ਸਭਾ ਸਪੀਕਰ ਨੇ ਸ਼ੀਤਲ ਅੰਗੁਰਾਲ ਨੂੰ 3 ਜੂਨ ਨੂੰ ਵੈਰੀਫਿਕੇਸ਼ਨ ਲਈ ਬੁਲਾਇਆ ਸੀ।
ਲੋਕ ਸਭਾ ਚੋਣਾਂ ਲਈ ਵੋਟਿੰਗ ਦੇ ਅਗਲੇ ਹੀ ਦਿਨ ਸ਼ੀਤਲ (Sheetal Angural) ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਕਿਹਾ, ”ਜੇਕਰ ਉਨ੍ਹਾਂ ਦਾ ਅਸਤੀਫਾ ਹੁਣ ਤੱਕ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ‘ਚ ਮੁੜ ਚੋਣਾਂ ਹੋਣੀਆਂ ਸਨ, ਜਿਸ ਨਾਲ ਸਰਕਾਰ ਦੇ ਚੋਣ ਖਰਚੇ ਵਧਾ ਦਿੱਤੇ ਹਨ, ਇਸ ਲਈ ਉਹ ਮੇਰਾ ਅਸਤੀਫਾ ਵਾਪਸ ਲੈ ਰਹੇ ਹਨ।
ਫਿਲਹਾਲ ਸ਼ੀਤਲ ਅੰਗੁਰਾਲ ਵਲੋਂ ਇਸ ‘ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਪਰ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਦੇ ਪਰਿਵਾਰ ਨੂੰ ਹਟਾ ਦਿੱਤਾ ਹੈ। ਉਨ੍ਹਾਂ ਦੇ ਭਰਾ ਰਾਜਨ ਅੰਗੁਰਾਲ ਨੇ ਇਕ ਪੋਸਟ ਸਾਂਝਾ ਕੀਤਾ ਹੈ। ਜਿਸ ਵਿੱਚ ਉਨ੍ਹਾਂ ਨੇ ਜੈ ਭਾਜਪਾ ਅਤੇ ਤੈਅ ਭਾਜਪਾ ਲਿਖਿਆ ਹੈ।