Site icon TheUnmute.com

ਪੰਜਾਬ ਭਾਜਪਾ ਇੰਚਾਰਜ ਸ਼ੇਖਾਵਤ ਵਲੋਂ ਕੈਪਟਨ ਤੇ ਢੀਂਡਸਾ ਨਾਲ ਮਿਲਕੇ ਚੋਣਾਂ ਲੜਨ ਦਾ ਕੀਤਾ ਰਸਮੀ ਐਲਾਨ

Punjab BJP in-charge Shekhawat f

ਚੰਡੀਗੜ੍ਹ 27 ਦਸੰਬਰ 2021: ਪੰਜਾਬ ਵਿਧਾਨ ਸਭ ਚੋਣਾਂ 2022 ਨੂੰ ਲੈ ਕੇ ਪੰਜਾਬ ਭਾਜਪਾ ਦੇ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ (Gajender Shekhawat) ਨੇ ਰਸਮੀ ਐਲਾਨ ਕੀਤਾ ਹੈ ਕਿ ਭਾਜਪਾ (BJP) ਵਲੋਂ ਪੰਜਾਬ ਲੋਕ ਕਾਂਗਰਸ ਦੇ ਪ੍ਧਾਨ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt Amarinder Singh) ਅਤੇ ਸੰਯੁਕਤ ਅਕਾਲੀ ਦਲ ਦੇ ਪ੍ਧਾਨ ਸੁਖਦੇਵ ਸਿੰਘ ਢੀਂਡਸਾ (Sukhdev Singh Dhindsa) ਨਾਲ ਮਿਲਕੇ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ। ਵਿਧਾਨ ਸਭਾ ਦੀਆਂ ਸੀਟਾਂ ਦੀ ਵੰਡ ਨੂੰ ਲੈ ਕੇ ਇਕ ਕਮੇਟੀ ਬਣਾਈ ਜਾਵੇਗੀ ਅਤੇ ਸਾਂਝਾ ਚੋਣ ਮਨੋਰਥ ਪੱਤਰ ਜਾਰੀ ਕੀਤਾ ਜਾਵੇਗਾ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਤੇ ਸੁਖਦੇਵ ਸਿੰਘ ਢੀਂਡਸਾ ਦਿੱਲੀ ਵਿਖੇ ਅਮਿਤ ਸ਼ਾਹ ਦੇ ਨਾਲ ਮੁਲਾਕਾਤ ਕੀਤੀ|

Exit mobile version