June 28, 2024 3:57 pm
Shimla-Chandigarh highway

ਸ਼ਿਮਲਾ-ਚੰਡੀਗੜ੍ਹ ਹਾਈਵੇਅ ਨੂੰ ਮੁੜ ਆਵਾਜਾਈ ਲਈ ਕੀਤਾ ਬੰਦ

ਚੰਡੀਗੜ੍ਹ,12 ਸਤੰਬਰ 2023: ਹਿਮਾਚਲ ਪ੍ਰਦੇਸ਼ ਤੋਂ ਇਸ ਸਮੇਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ਿਮਲਾ-ਚੰਡੀਗੜ੍ਹ ਹਾਈਵੇਅ (Shimla-Chandigarh highway) ਨੂੰ ਇੱਕ ਵਾਰ ਫਿਰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਹਿਮਾਚਲ ਪ੍ਰਦੇਸ਼ ਟ੍ਰੈਫਿਕ, ਟੂਰਿਸਟ ਅਤੇ ਰੇਲਵੇ ਪੁਲਿਸ ਦੇ ਅਧਿਕਾਰਤ ਟਵਿੱਟਰ ਹੈਂਡਲ ‘ਤੇ ਦਿੱਤੀ ਗਈ ਹੈ।

ਉਨ੍ਹਾਂ ਟਵੀਟ ‘ਚ ਲਿਖਿਆ ਕਿ ਸ਼ਿਮਲਾ-ਚੰਡੀਗੜ੍ਹ ਹਾਈਵੇ ‘ਤੇ ਸਥਿਤ ਚੱਕੀ ਮੋੜ ਨੇੜੇ ਅੱਜ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਹਰ ਤਰ੍ਹਾਂ ਦੇ ਵਾਹਨਾਂ ਦੀ ਆਵਾਜਾਈ ਲਈ ਬੰਦ ਰਹੇਗਾ। ਨੈਸ਼ਨਲ ਹਾਈਵੇ ਅਥਾਰਟੀ ਆਫ ਇੰਡੀਆ ਦੀ ਟੀਮ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈਵੇਅ ਨੂੰ ਰੱਖ-ਰਖਾਅ ਲਈ ਬੰਦ ਕੀਤਾ ਗਿਆ ਹੈ।