16 ਅਕਤੂਬਰ 2024: ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਵਿਰਸਾ ਸਿੰਘ ਵਲਟੋਹਾ ਦਾ ਅਸਤੀਫਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਹਾਲ ਹੀ ਵਿੱਚ ਪੰਜ ਸਿੰਘ ਸਾਹਿਬਾਨ ਨੇ ਬਲਵਿੰਦਰ ਸਿੰਘ ਭੂੰਦੜ ਨੂੰ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿੱਚੋਂ ਕੱਢਣ ਅਤੇ 10 ਸਾਲਾਂ ਤੱਕ ਮੁੜ ਪਾਰਟੀ ਵਿੱਚ ਸ਼ਾਮਲ ਨਾ ਹੋਣ ਦੇ ਹੁਕਮ ਦਿੱਤੇ ਸਨ।
ਉਨ੍ਹਾਂ ਨੂੰ ਪਾਰਟੀ ‘ਚੋਂ ਕੱਢਣ ਦੇ ਹੁਕਮ ਜਾਰੀ ਹੋਣ ਤੋਂ ਬਾਅਦ ਵਲਟੋਹਾ ਖੁਦ ਅਕਾਲੀ ਦਲ ਛੱਡ ਚੁੱਕੇ ਹਨ। ਵਲਟੋਹਾ ਨੇ ਖੁਦ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਵਲਟੋਹਾ ਨੇ ਕਿਹਾ ਸੀ ਕਿ ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਉਹ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਕਿਸੇ ਵੀ ਖਤਰੇ ਵਿਚ ਪਾਏ ਬਿਨਾਂ ਖੁਦ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤਿਆਗ ਦਿੰਦੇ ਹਨ।