ਚੰਡੀਗੜ੍ਹ, 8 ਅਪ੍ਰੈਲ 2024: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੋਕ ਸਭਾ ਚੋਣਾਂ 2024 (Lok Sabha elections 2024) ਲਈ ਆਪਣੇ ਤਿੰਨ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਸੂਚੀ ਮੁਤਾਬਕ ਅੰਮ੍ਰਿਤਸਰ ਤੋਂ ਈਮਾਨ ਸਿੰਘ ਮਾਨ ਨੂੰ ਟਿਕਟ ਦਿੱਤੀ ਗਈ ਹੈ, ਜੋ ਕਿ ਸਿਮਰਨਜੀਤ ਸਿੰਘ ਮਾਨ ਦੇ ਸਪੁੱਤਰ ਹਨ। ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਉਮੀਦਵਾਰ ਐਲਾਨਿਆ ਹੈ। ਇਸ ਤਰ੍ਹਾਂ ਫਿਰੋਜ਼ਪੁਰ ਤੋਂ ਉਨ੍ਹਾਂ ਵਲੋਂ ਭੁਪਿੰਦਰ ਸਿੰਘ ਭੁੱਲਰ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।
ਅਪ੍ਰੈਲ 6, 2026 10:46 ਬਾਃ ਦੁਃ




