Amritpal Singh

ਅੰਮ੍ਰਿਤਪਾਲ ਸਿੰਘ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਨੇ ਸਰਕਾਰ ਖ਼ਿਲਾਫ਼ ਕੱਢਿਆ ਰੋਸ ਮਾਰਚ

ਚੰਡੀਗੜ੍ਹ, 21 ਮਾਰਚ 2023: ‘ਵਾਰਿਸ ਪੰਜਾਬ ਦੇ’ ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਤੇ ਉਨ੍ਹਾਂ ਦੇ ਸਮਰਥਕਾਂ ‘ਤੇ ਪੁਲਿਸ ਵੱਲੋਂ ਕਥਿਤ ਤੌਰ ‘ਤੇ ਦਰਜ ਮਾਮਲੇ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਨੂੰ ਰਿਹਾਅ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਦੀ ਅਗਵਾਈ ਹੇਠ ਇਕ ਰੋਸ ਮਾਰਚ ਕੱਢਿਆ ਗਿਆ | ਜਿਸ ਵਿੱਚ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।

ਇਮਾਨ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕੇਂਦਰ ਨਾਲ ਰਲ ਕੇ ਪੰਜਾਬੀਆਂ ਨਾਲ ਧੱਕਾ ਕਰ ਰਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਰਕਾਰਾਂ ਪੰਜਾਬ ਦੇ ਹਾਲਾਤ ਖ਼ਰਾਬ ਕਰਨਾ ਚਾਹੁੰਦੀਆਂ ਹਨ ਤੇ ਇਨ੍ਹਾਂ ਦਾ ਮੁੱਖ ਮਕਸਦ ਘੱਟ ਗਿਣਤੀਆਂ ਨੂੰ ਦਬਾ ਕੇ ਉਹਨਾਂ ‘ਤੇ ਰਾਜ ਕਰਨਾ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਬਾਰ ਐਸੋਸੀਏਸ਼ਨ ਫਤਿਹਗੜ੍ਹ ਸਾਹਿਬ ਦੇ ਨਾਲ ਮਿਲ ਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਸੌਂਪਿਆ ਗਿਆ ਹੈ |

ਬਾਰ ਐਸੋਸੀਏਸ਼ਨ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਪੁਲਿਸ ਅੰਮ੍ਰਿਤਪਾਲ ਜਾਂ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫਤਾਰ ਕਰਨਾ ਚਾਹੁੰਦੀ ਸੀ ਤਾਂ ਸਹਿਜਮਈ ਤਰੀਕੇ ਨਾਲ ਕਿਸੇ ਵੀ ਥਾਂ ‘ਤੇ ਗ੍ਰਿਫਤਾਰ ਕਰ ਸਕਦੀ ਸੀ, ਪਰ ਪੁਲਿਸ ਵੱਲੋਂ ਸਰਕਾਰ ਦੇ ਇਸ਼ਾਰੇ ‘ਤੇ ਇਨ੍ਹਾਂ ਸਿੱਖ ਨੌਜਵਾਨਾਂ ਦੇ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ ਤੇ ਅਜਿਹੀਆਂ ਧਾਰਾਵਾਂ ਲਗਾਈਆਂ ਜਾ ਰਹੀਆਂ ਹਨ ਜੋ ਬਣਦੀਆਂ ਹੀ ਨਹੀ ਹਨ। ਐੱਨਆਈਏ ਦੀ ਟੀਮ ਵੱਲੋਂ ਕੀਤੀ ਜਾ ਰਹੀ ਛਾਪੇਮਾਰੀ ਤੇ ਬੋਲਦਿਆਂ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਜਦੋਂ ਪੰਜਾਬ ਦੇ ਮੌੜ ਮੰਡੀ ਬਲਾਸਟ ਵਰਗੀਆਂ ਘਟਨਾਵਾਂ ਹੋਈਆਂ ਸਨ ਤਾਂ ਉਸ ਵੇਲੇ ਇਹ ਐੱਨਆਈਏ ਦੀ ਟੀਮ ਕਿੱਥੇ ਸੀ ਤੇ ਹੁਣ ਸਾਫ ਨਜ਼ਰ ਆ ਰਿਹਾ ਹੈ ਕਿ ਇਹ ਸਿੱਖਾਂ ਨੌਜਵਾਨਾਂ ਨਾਲ ਸਿਆਸਤ ਕੀਤੀ ਜਾ ਰਹੀ ਹੈ।

 

Scroll to Top