ਚੰਡੀਗੜ੍ਹ 15 ਦਸੰਬਰ 2022: ਬਹਿਬਲਕਲਾਂ ਇਨਸਾਫ ਮੋਰਚੇ ਨੂੰ ਇਕ ਸਾਲ ਪੂਰਾ ਹੋ ਚੁੱਕਾ ਹੈ ਇਕ ਸਾਲ ਪੂਰਾ ਹੋਣ ‘ਤੇ ਸੰਗਤਾਂ ਪਹੁੰਚੀਆਂ, ਇਸਦੇ ਨਾਲ ਹੀ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਅੱਜ ਇਨਸਾਫ ਮੋਰਚੇ ‘ਚ ਪਹੁੰਚੇ | ਇਸ ਦੌਰਾਨ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਕੈਪਟਨ ਅਮਰਿੰਦਰ ਸਿੰਘ ਸਮੇਤ ਆਮ ਆਦਮੀ ਪਾਰਟੀ ‘ਤੇ ਤਿੱਖੇ ਹਮਲੇ ਹਮਲੇ ਕੀਤੇ |
ਸੁਖਪਾਲ ਸਿੰਘ ਖਹਿਰਾ ਨੇ ਬੇਅਦਬੀ ਮਾਮਲਿਆਂ ਨੂੰ ਲੈ ਕੇ ਬਾਦਲਾਂ ‘ਤੇ ਦੋਸ਼ ਲਾਏ, ਇਸ ਮਾਮਲੇ ਲਈ ਖਹਿਰਾ ਨੇ ਸਿੱਧੇ ਤੌਰ ‘ਤੇ ਬਾਦਲਾਂ ਨੂੰ ਜ਼ਿੰਮੇਵਾਰ ਠਹਿਰਾਇਆ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਵੀ ਆਪਣਾ ਧਰਮ ਨਹੀਂ ਨਿਭਾਇਆ | ਅੱਜ ਅਕਾਲੀ ਦਲ ਤੇ ਕੈਪਟਨ ਅਮਰਿੰਦਰ ਜ਼ੀਰੋ ਹੋ ਗਏ ਹਨ | ਸੁਖਪਾਲ ਖਹਿਰਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਨਸਾਫ਼ ਦੀ ਮੰਗ ਕਰ ਰਹੇ ਸਿੱਖਾਂ ਦੀਆਂ ਮੰਗਾਂ ਨੂੰ ਵੀ ਨਜ਼ਰਅੰਦਾਜ਼ ਕੀਤਾ ਹੈ | ਆਪ’ ਸਰਕਾਰ 24 ਘੰਟਿਆਂ ‘ਚ ਇਨਸਾਫ਼ ਦੇਣ ਦਾ ਦਾਅਵਾ ਫੇਲ੍ਹ ਹੋ ਚੁੱਕਾ ਹੈ ਅਤੇ ਕੁਲਤਾਰ ਸਿੰਘ ਸੰਧਵਾਂ ਨੂੰ ਨੈਤਿਕਤਾ ਦੇ ਆਧਾਰ ‘ਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ |