July 3, 2024 12:09 pm
ਸ਼੍ਰੋਮਣੀ ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਚਾਹੁੰਦੇ ਹਨ : ਆਪ

ਚੰਡੀਗੜ੍ਹ ,13 ਸਤੰਬਰ 2021 : ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਨੇ ਸੂਬੇ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦਰਮਿਆਨ ਲੜਾਈ ਦੀ ਸਖਤ ਨਿਖੇਧੀ ਕੀਤੀ ਹੈ। ‘ਆਪ’ ਨੇ ਦਾਅਵਾ ਕੀਤਾ ਕਿ ਦੋਵੇਂ ਪਾਰਟੀਆਂ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਫਿਰਕੂ ਸਦਭਾਵਨਾ ਵਾਲੇ ਮਾਹੌਲ ਨੂੰ ਅਸਥਿਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ ਤਾਂ ਜੋ ਰਾਜ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕੇ।

ਚੰਡੀਗੜ੍ਹ ਵਿੱਚ ਪਾਰਟੀ ਦੇ ਮੁੱਖ ਦਫਤਰ ਤੋਂ ਜਾਰੀ ਬਿਆਨ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੋਵਾਂ ਨੂੰ ਰਾਜ ਦੇ ਲੋਕਾਂ ਨੇ ਰੱਦ ਕਰ ਦਿੱਤਾ ਹੈ ਅਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਦਾਖਲ ਹੋਣ ਤੋਂ ਰੋਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਵਿਰੋਧ ਨੂੰ ਵੇਖਦਿਆਂ ਇਹ ਦੋਵੇਂ ਪਾਰਟੀਆਂ ਚੋਣਾਂ ਤੋਂ ਠੀਕ ਪਹਿਲਾਂ ਲੋਕਾਂ ਵਿੱਚ ਡਰ ਅਤੇ ਦਹਿਸ਼ਤ ਪੈਦਾ ਕਰਨਾ ਚਾਹੁੰਦੀਆਂ ਹਨ ਤਾਂ ਜੋ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਗੂ ਕੀਤਾ ਜਾ ਸਕੇ।