July 4, 2024 11:17 pm
ਸ਼੍ਰੋਮਣੀ ਅਕਾਲੀ ਦਲ

ਵੱਡੀ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 3 ਹੋਰ ਉਮੀਦਵਾਰਾਂ ਦਾ ਕੀਤਾ ਐਲਾਨ

ਚੰਡੀਗੜ੍ਹ, 13 ਨਵੰਬਰ 2021 : ਪੰਜਾਬ ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 3 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਬਲਾਚੌਰ ਤੋਂ ਸੁਨੀਤਾ ਚੌਧਰੀ, ਪਟਿਆਲਾ ਤੋਂ ਜਸਪਾਲ ਸਿੰਘ ਬਿੱਟੂ ਅਤੇ ਸ਼ਾਹਕੋਟ ਤੋਂ ਬਚਿੱਤਰ ਸਿੰਘ ਕੋਹਾੜ ਨੂੰ ਉਮੀਦਵਾਰ ਐਲਾਨਿਆ ਹੈ। ਅਕਾਲੀ ਦਲ ਵੱਲੋਂ ਹੁਣ ਤੱਕ ਕੁੱਲ 83 ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।