July 4, 2024 3:12 pm
ਸ਼੍ਰੋਮਣੀ ਅਕਾਲੀ ਦਲ

ਤਾਜ਼ਾ ਖ਼ਬਰ : ਸ਼੍ਰੋਮਣੀ ਅਕਾਲੀ ਦਲ ਨੇ ਮੋਹਾਲੀ ਤੋਂ ਉਮੀਦਵਾਰ ਦਾ ਕੀਤਾ ਐਲਾਨ

ਚੰਡੀਗੜ੍ਹ, 16 ਜਨਵਰੀ 2022 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇੱਕ ਹੋਰ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਨੁਸਾਰ ਅਕਾਲੀ ਦਲ ਦੇ ਨੌਜਵਾਨ ਆਗੂ ਪਰਮਿੰਦਰ ਸਿੰਘ ਸੋਹਾਣਾ ਨੂੰ ਮੁਹਾਲੀ ਤੋਂ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ। ਇਸ ਨਾਲ ਐਲਾਨੇ ਗਏ ਉਮੀਦਵਾਰਾਂ ਦੀ ਗਿਣਤੀ 94 ਹੋ ਗਈ ਹੈ। ਜ਼ਿਕਰਯੋਗ ਹੈ ਕਿ ਪਰਮਿੰਦਰ ਸੋਹਾਣਾ ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਅਤੇ ਐਮ.ਡੀ. ਵੀ ਰਹਿ ਚੁੱਕੇ ਹਨ।