July 2, 2024 9:43 pm
ਬਿਜਲੀ ਦਰਾਂ

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਸ਼ਟਰਪਤੀ ਚੋਣਾਂ ‘ਚ ਭਾਜਪਾ ਉਮੀਦਵਾਰ ਨੂੰ ਸਮਰਥਨ ਦੇਣ ਦਾ ਐਲਾਨ

ਚੰਡੀਗੜ੍ਹ 01 ਜੁਲਾਈ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ 16ਵੇਂ ਰਾਸ਼ਟਰਪਤੀ ਦੀਆਂ ਚੋਣਾਂ ਲਈ ਭਾਜਪਾ ਅਤੇ ਉਸਦੀਆਂ ਸਹਿਯੋਗੀ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੀ ਗਈ ਦ੍ਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਅਕਾਲੀ ਦਲ ਭਾਜਪਾ ਵਲੋਂ ਐਲਾਨੀ ਰਾਸ਼ਟਰਪਤੀ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰੇਗਾ।

ਅਕਾਲੀ ਦਲ ਭਾਜਪਾ ਵਲੋਂ ਐਲਾਨੀ ਰਾਸ਼ਟਰਪਤੀ ਉਮੀਦਵਾਰ ਦਰੋਪਦੀ ਮੁਰਮੂ ਦੀ ਹਮਾਇਤ ਕਰੇਗਾ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਪਾਰਟੀ ਦੇ ਭਾਜਪਾ ਨਾਲ ਮਤਭੇਦ ਹਨ। ਕਿਸਾਨੀ ਮੁੱਦਿਆਂ ਅਤੇ ਤਿੰਨ ਖੇਤੀ ਕਾਨੂੰਨਾਂ ‘ਤੇ ਵਿਚਾਰਾਂ ਦੇ ਮਤਭੇਦ ਹਨ।  ਸੁਖਬੀਰ ਬਾਦਲ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਗਰੀਬਾਂ, ਘੱਟ ਗਿਣਤੀਆਂ ਅਤੇ ਕਮਜ਼ੋਰ ਵਰਗਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਦਰੋਪਦੀ ਮੁਰਮੂ ਅਨੁਸੂਚਿਤ ਜਨਜਾਤੀ ਨਾਲ ਸਬੰਧਤ ਹੈ, ਇਸ ਲਈ ਅਸੀਂ ਬਹੁਤ ਸੋਚ ਸਮਝ ਕੇ ਫੈਸਲਾ ਲਿਆ ਹੈ। ਭਾਵੇਂ ਸਾਡੇ ਭਾਜਪਾ ਨਾਲ ਮਤਭੇਦ ਹਨ ਪਰ ਇਸ ਨੂੰ ਨਜ਼ਰਅੰਦਾਜ਼ ਕਰਦੇ ਹੋਏ ਅਸੀਂ ਭਾਜਪਾ ਦੇ ਰਾਸ਼ਟਰਪਤੀ ਉਮੀਦਵਾਰ ਦਾ ਸਮਰਥਨ ਕਰਾਂਗੇ।