July 2, 2024 7:01 pm
ਚੋਣ ਮਨੋਰਥ ਪੱਤਰ

ਸ਼੍ਰੋਮਣੀ ਅਕਾਲੀ ਦਲ-ਬਹੁਜਨ ਸਮਾਜ ਪਾਰਟੀ ਵਲੋਂ ਚੋਣ ਮਨੋਰਥ ਪੱਤਰ ਜਾਰੀ

ਚੰਡੀਗੜ੍ਹ, 15 ਫਰਵਰੀ 2022 : ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮੇਂ ਬੇਹੱਦ ਨਜ਼ਦੀਕ ਆ ਚੁੱਕਾ ਹੈ, 20 ਫਰਵਰੀ ਨੂੰ ਚੋਣਾਂ ਹੋਣਗੀਆਂ ਤੇ 10 ਮਾਰਚ ਨੂੰ ਨਤੀਜੇ ਐਲਾਨ ਕੀਤੇ ਜਾਣਗੇ | ਜਿਸ ਤੋਂ ਪਹਿਲਾ ਹਰ ਪਾਰਟੀ ਵਲੋਂ  ਚੋਣ ਮਨੋਰਥ ਪੱਤਰ ਜਾਰੀ ਜਾਰੀ ਕੀਤੇ ਜਾ ਰਹੇ ਨੇ, ਇਸੇ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ  ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ। ਚੋਣ ਮੈਨੀਫੈਸਟੋ ਜਾਰੀ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਬੁਢਾਪਾ ਪੈਨਸ਼ਨ 3100 ਰੁਪਏ ਕਰਾਂਗੇ। ਸ਼ਗਨ ਸਕੀਮ 51 ਹਜ਼ਾਰ ਤੋਂ ਵਧਾ ਕੇ 75 ਹਜ਼ਾਰ ਕਰਾਂਗੇ। ਭਾਈ ਘਨੱਈਆ ਸਕੀਮ ਤਹਿਤ 10 ਲੱਖ ਦਾ ਬੀਮਾ। ਵਿਦੇਸ਼ ‘ਚ ਪੜ੍ਹਾਈ ਲਈ 10 ਲੱਖ ਤੱਕ ਦਾ ਵਿਆਜ਼ ਮੁਕਤ ਲੋਨ ਵੀ ਦਿੱਤਾ ਜਾਵੇਂਗਾ । ਗ਼ਰੀਬਾਂ ਦੇ ਲਈ 5 ਲੱਖ ਮਕਾਨ ਬਣਾਵਾਂਗੇ । ਹੁਣ ਵੇਖਣਾ ਬਣਦਾ ਹੈ ਕਿ ਜੋ ਵਾਅਦੇ ਸਿਆਸੀ ਪਾਰਟੀਆਂ  ਵਲੋਂ ਚੋਣ ਮਨੋਰਥ ਪੱਤਰ ਰਾਹੀਂ ਕੀਤੇ ਜਾ ਰਹੇ ਨੇ ਉਹ ਪੂਰੇ ਹੁੰਦੇ ਹਨ ਜਾ ਨਹੀਂ |