Shiromani Akali Dal

ਸ਼੍ਰੋਮਣੀ ਅਕਾਲੀ ਦਲ-ਬਸਪਾ ਵਲੋਂ 17 ਮਾਰਚ ਨੂੰ ਸਰਕਾਰ ਖ਼ਿਲਾਫ਼ ਦਿੱਤੇ ਜਾਣਗੇ ਧਰਨੇ

ਚੰਡੀਗੜ੍ਹ, 15 ਮਾਰਚ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਅਤੇ ਬਹੁਜਨ ਸਮਾਜ ਪਾਰਟੀ ਵੱਲੋਂ 17 ਤੋਂ 24 ਮਾਰਚ ਤੱਕ ਪੰਜਾਬ ਬਚਾਓ ਪ੍ਰੋਗਰਾਮ ਤਹਿਤ ਧਰਨੇ ਲਗਾ ਕੇ ਆਮ ਆਦਮੀ ਪਾਰਟੀ ਸਰਕਾਰ ਵਲੋਂ ਪੰਜਾਬੀਆਂ ਨਾਲ ਕੀਤੇ ਸਾਰੇ ਵਾਅਦਿਆਂ ਤੋਂ ਮੁਕਰ ਜਾਣ ਵਿਰੁੱਧ ਰੋਸ ਪ੍ਰਗਟ ਕਰਨ ਲਈ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਫਤਿਹਗੜ੍ਹ ਸਾਹਿਬ ਤੋਂ ਇੰਚਾਰਜ ਜਗਦੀਪ ਸਿੰਘ ਚੀਮਾ ਤੇ ਐਸਜੀਪੀਸੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਈਆ ਨੇ ਕਿਹਾ ਕਿ ਇਹ ਧਰਨੇ ਸਾਰੇ ਸੂਬੇ ਵਿਚ ਹਲਕੇਵਾਰ ਦਿੱਤੇ ਜਾਣਗੇ, ਜਿਸ ਤਹਿਤ ‘ਆਪ’ ਸਰਕਾਰ ਦੀਆਂ ਨਕਾਮੀਆ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਫਤਹਿਗੜ੍ਹ ਸਾਹਿਬ ਤੇ ਖਮਾਣੋਂ ਵਿਖੇ 17 ਮਾਰਚ ਵਿਸ਼ਾਲ ਧਰਨਾ ਦੇ ਕੇ ਸਰਕਾਰ ਖ਼ਿਲਾਫ਼ ਰੋਸ਼ ਪ੍ਰਦਰਸਨ ਕਰਦੇ ਹੋਏ ਪੰਜਾਬ ਦੇ ਰਾਜਪਾਲ ਦੇ ਨਾਂ ਮੰਗ ਪੱਤਰ ਦਿੱਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਰਾਹਤਾਂ ਪ੍ਰਦਾਨ ਕਰਨ ਦੀ ਥਾਂ ਪਿਛਲੀ ਸ੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਵਿੱਚ ਕਟੌਤੀਆਂ ਕਰਕੇ ਗਰੀਬ ਵਰਗ ਨਾਲ ਧੱਕੇਸ਼ਾਹੀ ਕੀਤੀ ਜਾ ਰਹੀ ਹੈ। ਜਿਸ ਨੂੰ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਸਹਿਣ ਨਹੀਂ ਕਰੇਗਾ। ਉਹਨਾਂ ਕਿਹਾ ਕਿ ‘ਆਪ’ ਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਤੁਰੰਤ ਲਾਗੂ ਕਰਵਾਉਣ ਲਈ 17 ਮਾਰਚ ਦੇ ਰੋਸ ਧਰਨੇ ਵਿੱਚ ਹੁੰਮ-ਹੁਮਾ ਕੇ ਪੁੱਜੋ ਤਾਂ ਜੋ ਭਗਵੰਤ ਮਾਨ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ।

Scroll to Top