Site icon TheUnmute.com

ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਪੁਲਿਸ ਨੂੰ ਪਾਰਟੀ ਦੇ ਦਿੱਲੀ ਦਫਤਰ ’ਤੇ ਪਾਰਟੀ ਨੁੰ ਧੋਖਾ ਦੇਣ ਵਾਲਿਆਂ ਵੱਲੋਂ ਕਬਜ਼ਾ ਕਰਨ ਦੇ ਯਤਨਾਂ ਦੀ ਕੀਤੀ ਸ਼ਿਕਾਇਤ

ਸ਼੍ਰੋਮਣੀ ਅਕਾਲੀ ਦਲ

ਚੰਡੀਗੜ੍ਹ 28 ਅਪ੍ਰੈਲ 2022: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਦਿੱਲੀ ਪੁਲਿਸ ਕੋਲ ਉਹਨਾਂ ਕੁਝ ਆਗੂਆਂ ਖਿਲਾਫ ਸ਼ਿਕਾਇਤ ਕੀਤੀ ਜਿਹਨਾਂ ਨੇ ਪਾਰਟੀ ਨੂੰ ਧੋਖਾ ਦਿੱਤਾ ਤੇ ਹੁਣ ਇਸਦੇ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਦਫਤਰ ’ਤੇ ਕਬਜ਼ਾ ਕਰਨ ਦਾ ਯਤਨ ਕਰ ਰਹੇ ਹਨ ਤੇ ਪਾਰਟੀ ਨੇ ਮੰਗ ਕੀਤੀ ਕਿ ਇਹਨਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ।

ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਸ਼ਰਨਜੀਤ ਸਿੰਘ ਢਿੱਲੋਂ, ਡਾ. ਦਲਜੀਤ ਸਿੰਘ ਚੀਮਾ, ਸੁਰਜੀਤ ਸਿਘੰ ਰੱਖੜਾ, ਵਿਰਸਾ ਸਿੰਘ ਵਲਟੋਹ, ਬੀਬੀ ਰਣਜੀਤ ਕੌਰ ਤੇ ਐਸ ਐਸ ਬੱਬਰ ਦੀ ਸ਼ਮੂਲੀਅਤ ਵਾਲੇ ਵਫਦ ਨੇ ਇਸ ਸੰਬਧ ਵਿਚ ਡੀ ਸੀ ਪੀ ਦਿੱਲੀ ਨਾਲ ਮੁਲਾਕਾਤ ਕੀਤੀ। ਵਫਦ ਨੇ ਕਿਹਾ ਕਿ ਕਾਨੁੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੁੰ ਬਣਦੀ ਕਾਰਵਾਈ ਕਰ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਕਾਲੀ ਦਲ ਦੇ ਦਫਤਰ ਦੇ ਕੰਮਕਾਜ ਵਿਚ ਕਿਸੇ ਤਰੀਕੇ ਦੀ ਰੁਕਾਵਟ ਨਾ ਆਵੇ।

ਬੰਦੀ ਸਿੰਘਾਂ ਦੀ ਛੇਤੀ ਰਿਹਾਈ ਲਈ ਸ੍ਰੀ ਆਖੰਡ ਪਾਠ ਆਰੰਭ

ਇਸਦੇ ਨਾਲ ਹੀ ਅੱਜ ਅਕਾਲੀ ਦਲ ਦੇ ਦਫਤਰ ਵਿਚ ਬੰਦੀ ਸਿੰਘਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਹਨਾਂ ਦੀ ਛੇਤੀ ਰਿਹਾਈ ਲਈ ਸ੍ਰੀ ਆਖੰਡ ਪਾਠ ਵੀ ਆਰੰਭ ਕਰਵਾਇਆ ਗਿਆ। ਸਿੱਖ ਕੌਮ ਉਹਨਾਂ ਬੰਦੀ ਸਿੰਘਾਂ ਦੀ ਰਿਹਾਈ ਦੀ ਉਡੀਕ ਕਰ ਰਹੀ ਹੈ ਜਿਹਨਾਂ ਨੇ ਉਮਰ ਕੈਦ ਨਾਲੋਂ ਵੀ ਵੱਧ ਸਮਾਂ ਜੇਲ੍ਹਾਂ ਵਿਚ ਕੱਟਿਆ ਹੈ ਤੇ 2019 ਵਿਚ ਕੇਂਦਰ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਐਲਾਨ ਕਰਨ ਦੇ ਬਾਵਜੂਦ ਹਾਲੇ ਤੱਕ ਇਹਨਾਂ ਨੁੰ ਰਿਹਾਅ ਨਹੀਂ ਕੀਤਾ ਗਿਆ।

ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸਰਦਾਰ ਪਰਮਜੀਤ ਸਿੰਘ ਸਰਨਾ, ਜੋ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਹਨ, ਨੇ ਵੀ ਇਸ ਮੌਕੇ ਮੱਥਾ ਟੇਕਿਆ ਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਡਟਵੀਂ ਹਮਾਇਤ ਦਾ ਐਲਾਨ ਕੀਤਾ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਤੇ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸਿੱਖ ਕੌਮ ਚਾਹੁੰਦੀ ਹੈ ਕਿ ਬਲਵੰਤ ਸਿੰਘ ਰਾਜੋਆਦਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਨੂੰ ਕੇਂਦਰ ਸਰਕਾਰ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਰਿਹਾਅ ਨਹੀਂ ਕੀਤਾ। ਉਹਨਾਂ ਕਿਹਾ ਕਿ ਸਮੁੱਚੀ ਸਿੱਖ ਕੌਮ ਨੁੰ ਆਸ ਸੀ ਕਿ ਇਸ ਮੌਕੇ ਬੰਦੀ ਸਿੰਘਾਂ ਨੁੰ ਰਿਹਾਅ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਆਸ ਕਰਦੇ ਹਾਂ ਕਿ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਲਈ 30 ਅਪ੍ਰੈਲ ਤੱਕ ਫੈਸਲਾ ਲੈਣ ਦੀ ਕੀਤੀ ਹਦਾਇਤ ਮੁਤਾਬਕ 30 ਅਪ੍ਰੈਲ ਤੋਂ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਹੋ ਜਾਵੇਗੀ।

Exit mobile version