Sukhbir Singh Badal

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ, ਸੁਖਬੀਰ ਸਿੰਘ ਬਾਦਲ ਕਰਨਗੇ ਪ੍ਰਧਾਨਗੀ

30 ਜੂਨ 2025: ਸ਼੍ਰੋਮਣੀ ਅਕਾਲੀ ਦਲ (shromni akali dal) ਵੱਲੋਂ ਗਠਿਤ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਇਹ ਮੀਟਿੰਗ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਹੋਵੇਗੀ। ਮੀਟਿੰਗ ਦੀ ਪ੍ਰਧਾਨਗੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕਰਨਗੇ। ਇਹ ਮੀਟਿੰਗ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵੱਲੋਂ ਗ੍ਰਿਫ਼ਤਾਰੀ ਤੋਂ ਬਾਅਦ ਕੀਤੀ ਜਾ ਰਹੀ ਹੈ।

ਮੀਟਿੰਗ ਨੂੰ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਇਸ ਵਿੱਚ ਫੈਸਲਾ ਕੀਤਾ ਜਾਵੇਗਾ ਕਿ ਪਾਰਟੀ ਭਵਿੱਖ ਵਿੱਚ ਲੋਕਾਂ ਵਿੱਚ ਕਿਵੇਂ ਜਾਵੇਗੀ। ਨਾਲ ਹੀ ਸੂਬੇ ਦੀ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਚਰਚਾ ਕੀਤੀ ਜਾਵੇਗੀ। ਲੁਧਿਆਣਾ (ludhaina) ਉਪ ਚੋਣ ਦੇ ਨਤੀਜਿਆਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਚੀਮਾ ਨੇ ਮੀਟਿੰਗ ਬਾਰੇ ਇਹ ਜਾਣਕਾਰੀ ਦਿੱਤੀ

ਮੀਟਿੰਗ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਪੋਸਟ ਕੀਤਾ ਹੈ ਅਤੇ ਲਿਖਿਆ ਹੈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਮਵਾਰ, 30 ਜੂਨ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਪਾਰਟੀ ਦੀ ਨਵ ਨਿਯੁਕਤ ਕੋਰ ਕਮੇਟੀ ਦੀ ਇੱਕ ਮਹੱਤਵਪੂਰਨ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਮੌਜੂਦਾ ਰਾਜਨੀਤਿਕ ਸਥਿਤੀ ‘ਤੇ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ ਅਤੇ ਭਵਿੱਖ ਦੀ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ।

Read More: ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ, ਆਸਟ੍ਰੇਲੀਆ ਕੋਰ ਕਮੇਟੀ ਪ੍ਰਧਾਨ ਨੇ ਸਾਥੀਆਂ ਸਣੇ ਦਿੱਤਾ ਅਸਤੀਫ਼ਾ

Scroll to Top