Site icon TheUnmute.com

ਸ਼੍ਰੋਮਣੀ ਅਕਾਲੀ ਦਲ ਨੇ ਡਾ.ਮਹਿੰਦਰ ਕੁਮਾਰ ਰਿਣਵਾ ਅਤੇ ਹੰਸਰਾਜ ਜੋਸਨ ਨੂੰ ਪਾਰਟੀ ‘ਚੋਂ ਕੱਢਿਆ

ਚੰਡੀਗੜ੍ਹ, 13 ਅਕਤੂਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਪਾਰਟੀ ਆਗੂ ਡਾ.ਮਹਿੰਦਰ ਕੁਮਾਰ ਰਿਣਵਾ ਅਤੇ ਹੰਸਰਾਜ ਜੋਸਨ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ ਦੋਵਾਂ ਨੂੰ ਤੁਰੰਤ ਪ੍ਰਭਾਵ ਨਾਲ ਪਾਰਟੀ ’ਚੋਂ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਫੈਸਲਾ ਸਿਕੰਦਰ ਸਿੰਘ ਮਲੂਕਾ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਦੀ ਬੈਠਕ ਤੋਂ ਬਾਅਦ ਲਿਆ ਗਿਆ ਹੈ । ਬੈਠਕ ਵਿੱਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਮਨਤਾਰ ਸਿੰਘ ਬਰਾੜ ਅਤੇ ਡਾ.ਸੁਖਵਿੰਦਰ ਕੁਮਾਰ ਸੁੱਖੀ ਸਮੇਤ ਕਮੇਟੀ ਦੇ ਹੋਰ ਮੈਂਬਰਾਂ ਨੇ ਵੀ ਸ਼ਮੂਲੀਅਤ ਕੀਤੀ। ਅਨੁਸ਼ਾਸਨੀ ਕਮੇਟੀ ਨੇ ਆਪਣੀ ਸਿਫ਼ਾਰਸ਼ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ, ਜਿਨ੍ਹਾਂ ਨੇ ਇਨ੍ਹਾਂ ਦੋਵਾਂ ਆਗੂਆਂ ਨੂੰ ਤੁਰੰਤ ਪ੍ਰਭਾਵ ਤੋਂ ਕੱਢਣ ਦਾ ਫ਼ੈਸਲਾ ਲਿਆ ਹੈ।

Exit mobile version