Site icon TheUnmute.com

ਸ਼੍ਰੋਮਣੀ ਅਕਾਲੀ ਦਲ ਨੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ ਕੱਢਿਆ ਬਾਹਰ

Jagmeet Singh Brar

ਚੰਡੀਗੜ੍ਹ 10 ਦਸੰਬਰ 2022: ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਪਾਰਟੀ ਵਿਰੋਧੀ ਗਤਿਵਿਧੀਆਂ ਦੇ ਦੋਸ਼ਾਂ ਹੇਠ ਸਾਬਕਾ ਐੱਮਪੀ ਜਗਮੀਤ ਸਿੰਘ ਬਰਾੜ (Jagmeet Singh Brar) ਨੂੰ ਤਲਬ ਕੀਤਾ ਗਿਆ ਸੀ, ਪਰ ਉਹ ਅੱਜ ਪੇਸ਼ ਨਹੀਂ ਹੋਏ | ਇਸ ਦੌਰਾਨ ਅਨੁਸ਼ਾਸਨੀ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਜਗਮੀਤ ਸਿੰਘ ਬਰਾੜ ਦੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਖ਼ਾਰਜ ਕਰ ਦਿੱਤੀ ਹੈ |

ਜਗਮੀਤ ਸਿੰਘ ਬਰਾੜ ਨੂੰ ਪਾਰਟੀ ‘ਚੋਂ 6 ਸਾਲਾਂ ਲਈ ਬਾਹਰ ਕੱਢ ਦਿੱਤਾ ਹੈ। ਇਸ ਸੰਬੰਧੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਵਿਰੋਧੀ ਗਤੀਵਿਧੀਆਂ ਦੇ ਚੱਲਦਿਆਂ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਅਸੀਂ ਜਗਮੀਤ ਸਿੰਘ ਬਰਾੜ ਨੂੰ ਬਹੁਤ ਵਾਰ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਣ ਲਈ ਕਿਹਾ ਸੀ ਪਰ ਉਹ ਪੇਸ਼ ਨਹੀਂ ਹੋ ਰਹੇ ਸਨ। ਇਸ ਕਰਕੇ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਇਹ ਫ਼ੈਸਲਾ ਲਿਆ ਹੈ। ਮਲੂਕਾ ਨੇ ਕਿਹਾ ਕਿ ਕਿਸੇ ਨੂੰ ਵੀ ਸ਼੍ਰੋਮਣੀ ਅਕਾਲੀ ਅੰਦਰ ਪਾੜ ਨਹੀਂ ਪਾਉਣ ਦਿੱਤਾ ਜਾਵੇਗਾ ਜਦਕਿ ਜਿਹੜਾ ਵਿਅਕਤੀ ਪੰਜਾਬ ਦੀ ਸੇਵਾ ਕਰਨਾ ਚਾਹੁੰਦਾ ਹੈ ਉਸ ਦਾ ਅਕਾਲੀ ਦਲ ‘ਚ ਨਿੱਘਾ ਸਵਾਗਤ ਹੈ।

Exit mobile version