July 5, 2024 4:27 am
ਹਰਮੀਤ ਸਿੰਘ ਕਾਲਕਾ

ਸ਼੍ਰੋਮਣੀ ਅਕਾਲੀ ਦਲ ਨੇ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੀਤਾ ਬਰਖਾਸਤ

ਚੰਡੀਗੜ੍ਹ 16 ਮਾਰਚ 2022: ਪੰਜਾਬ ਚੋਣਾਂ ‘ਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ (Shiromani Akali Dal) ‘ਚ ਹਲਚਲਾਂ ਤੇਜ਼ ਹੋ ਗਈਆਂ ਹਨ | ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਹਰਮੀਤ ਸਿੰਘ ਕਾਲਕਾ ਨੂੰ ਪਾਰਟੀ ’ਚੋਂ ਕੱਢ ਦਿੱਤਾ ਗਿਆ ਹੈ। ਹਰਮੀਤ ਸਿੰਘ ਕਾਲਕਾ ਇਸ ਸਮੇਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGM) ਦੇ ਪ੍ਰਧਾਨ ਹਨ|

ਇਹ ਜਾਣਕਾਰੀ ਦਿੰਦਿਆਂ ਸੀਨੀਅਰ ਅਕਾਲੀ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਕਾਲਕਾ ਵੱਲੋਂ ਲਗਾਤਾਰ ਪਾਰਟੀ ਵਿਰੋਧੀ ਬਿਆਨ ਦਿੱਤੇ ਜਾ ਰਹੇ ਸਨ। ਜਿਸ ਨੂੰ ਮੁੱਖ ਰੱਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਬਿਆਨਬਾਜ਼ੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗੀ। ਇਹ ਸ਼੍ਰੋਮਣੀ ਅਕਾਲੀ ਦਲ ਦੇ ਸਿਧਾਂਤਾਂ ਦੇ ਖਿਲਾਫ ਹੈ।